ਸ੍ਰੀ ਗੋਇੰਦਵਾਲ ਸਾਹਿਬ/ਏ.ਟੀ.ਨਿਊਜ਼: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਖਡੂਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਬਾਅਦ ਰਾਜਪਾਲ ‘ਨਿਸ਼ਾਨ-ਏ-ਸਿੱਖੀ’ ਸੰਸਥਾ ਪਹੁੰਚੇ, ਜਿੱਥੇ ਬਾਬਾ ਸੇਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਪਾਲ ਨੇ ਉੱਥੇ ਯੂ.ਪੀ.ਐਸ.ਸੀ. ਅਤੇ ਜੇ.ਈ.ਈ. ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਿਹਨਤ ਨਾਲ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।
ਰਾਜਪਾਲ ਨੇ ਸੰਸਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਵਿੱਚ ਬਹੁਤ ਮਦਦਗਾਰ ਹਨ। ਇਸ ਮੌਕੇ ਉਨ੍ਹਾਂ ਨੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਸੰਸਥਾ ਵਿੱਚ ਅੰਬ ਦਾ ਬੂਟਾ ਵੀ ਲਗਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ, ਐਸ.ਐਸ.ਪੀ. ਸੁਰਿੰਦਰ ਲਾਂਬਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
![]()
