ਪੰਜਾਬ ਵਿਧਾਨ ਸਭਾ ’ਚ ਫ਼ੌਜਾ ਸਿੰਘ ਨੂੰ ਸ਼ਰਧਾਂਜਲੀ

In ਮੁੱਖ ਖ਼ਬਰਾਂ
July 15, 2025

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਅਖ਼ੀਰਲੇ ਦਿਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਾਰਵਾਈ ਦੀ ਸ਼ੁਰੂਆਤ ਅਰਦਾਸ ਦੇ ਨਾਲ ਕੀਤੀ ਗਈ। ਇਸ ਮਗਰੋਂ ਉੱਘੇ ਪੰਜਾਬੀ ਸਿੱਖ ਦੌੜਾਕ ਫ਼ੌਜਾ ਸਿੰਘ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।
ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ’ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫ਼ੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ’ਚ 114 ਸਾਲਾ ਫ਼ੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ’ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ। ਮੰਤਰੀ ਨੇ ਕਿਹਾ ਕਿ ਫ਼ੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ’ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ’ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।

Loading