ਸੂਬਾ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਸ਼ਰਧਾਲੂਆਂ ਦੇ ਠਹਿਰਨ ਲਈ ਟੈਂਟ ਸਿਟੀ ਬਣਾਈ ਜਾਵੇਗੀ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ ਅਤੇ 15 ਹਜ਼ਾਰ ਸੰਗਤ ਦੇ ਠਹਿਰਨ ਦੀ ਸਮਰੱਥਾ ਹੋਵੇਗੀ। ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ। ਪ੍ਰਦਰਸ਼ਨੀ ਤੇ ਡਰੋਨ ਸ਼ੋਅ ਵੀ ਕਰਵਾਇਆ ਜਾਵੇਗਾ। 24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਰਵਾਇਆ ਜਾਵੇਗਾ। 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਹੋਏ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਵੇਗੀ। ਇਸ ਦੌਰਾਨ ਦਿੱਲੀ ਦੇ ਤਿਲਕ ਨਗਰ ਹਲਕੇ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਅਭਿਨਵ ਤ੍ਰਿਖਾ ਹਾਜ਼ਰ ਸਨ।