ਪੰਜਾਬ ਸਰਕਾਰ ਵਲੋਂ ਟ੍ਰੈਵਲ ਏਜੰਟਾਂ ‘ਤੇ ਸਖਤ ਕਾਰਵਾਈ! ਪ੍ਰਾਪਰਟੀ ਵੀ ਸੀਜ਼ ਕਰਨ ਦਾ ਫ਼ੈਸਲਾ

In ਮੁੱਖ ਖ਼ਬਰਾਂ
February 17, 2025
ਪੰਜਾਬ ਸਰਕਾਰ ਨੇ ਡਰੱਗ ਤਸਕਰਾਂ ਦੀ ਤਰ੍ਹਾਂ ਹੁਣ ਦੋਸ਼ੀ ਇਮੀਗ੍ਰੇਸ਼ਨ ਮਾਲਕਾਂ ਤੇ ਟ੍ਰੈਵਲ ਏਜੰਟਾਂ ਦੀ ਪ੍ਰਾਪਰਟੀ ਵੀ ਸੀਜ਼ ਕਰਨ ਦਾ ਫ਼ੈਸਲਾ ਲੈ ਲਿਆ ਹੈ। ਸੂਤਰਾਂ ਦੇ ਮੁਤਾਬਕ ਲੋਕਾਂ ਨਾਲ ਲੱਖਾਂ-ਕਰੋੜਾਂ ਦੀ ਧੋਖਾਧੜੀ ਕਰਨ ਵਾਲੇ ਅਜਿਹੇ ਕਰੀਬੇ 3200 ਟ੍ਰੈਵਲ ਏਜੰਟਾਂ ਨੂੰ ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਮੁੱਢਲੀ ਜਾਂਚ ਦੌਰਾਨ ਸੂਬੇ ਦੇ ਅਜਿਹੇ 11 ਜ਼ਿਲ੍ਹਿਆਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸਭ ਤੋਂ ਜ਼ਿਆਦਾ ਗੈਰ-ਕਾਨੂੰਨੀ ਤੌਰ 'ਤੇ ਇਮੀਗ੍ਰੇਸ਼ਨ ਦਾ ਧੰਦਾ ਚਲਾਇਆ ਜਾਂਦਾ ਹੈ।ਇਨ੍ਹਾਂ ਵਿਚੋਂ ਮੁੱਖ ਤੌਰ 'ਤੇ ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਬਠਿੰਡਾ, ਮੋਗਾ, ਨਵਾਂਸ਼ਹਿਰ, ਰੋਪੜ, ਸੰਗਰੂਰ ਅਤੇ ਕਪੂਰਥਲਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਕਰੀਬ 3200 ਤੋਂ ਜ਼ਿਆਦਾ ਇਮੀਗ੍ਰੇਸ਼ਨ ਅਤੇ ਗੈਰ-ਕਾਨੂੰਨੀ ਤੌਰ 'ਤੇ ਏਜੰਟਾਂ ਵਜੋਂ ਕੰਮ ਕਰਨ ਵਾਲਿਆਂ ਦੀ ਗਿਣਤੀ ਸਾਹਮਣੇ ਆਈ ਹੈ। ਪੁਲਸ ਨੇ 2-3 ਦਿਨਾਂ ਦੇ ਅੰਦਰ-ਅੰਦਰ ਇਨ੍ਹਾਂ ਨੌਜਵਾਨਾਂ ਤੋਂ ਕਰੋੜਾਂ ਰੁਪਏ ਠੱਗਣ ਵਾਲੇ 10 ਜਾਅਲੀ ਟ੍ਰੈਵਲ ਏਜੰਟਾਂ ਖ਼ਿਲਾਫ਼ ਤੇਜ਼ੀ ਨਾਲ ਕਾਰਵਾਈ ਕੀਤੀ ਹੈ, ਉਸ ਨਾਲ ਕਪੂਰਥਲਾ ਜ਼ਿਲ੍ਹੇ ਸਮੇਤ ਪੂਰੇ ਸੂਬੇ ਵਿੱਚ ਸਰਗਰਮ ਉਨ੍ਹਾਂ ਜਾਅਲੀ ਟਰੈਵਲ ਏਜੰਟਾਂ ਵਿੱਚ ਦਹਿਸ਼ਤ ਫੈਲ ਗਈ ਹੈ, ਜੋ ਲੰਬੇ ਸਮੇਂ ਤੋਂ ਮਾਸੂਮ ਨੌਜਵਾਨਾਂ ਨੂੰ ਮੈਕਸੀਕੋ ਰਾਹੀਂ ਅਮਰੀਕਾ ਭੇਜਣ ਦਾ ਵਾਅਦਾ ਕਰਕੇ ਲੱਖਾਂ-ਕਰੋੜਾਂ ਰੁਪਏ ਠੱਗਣ ਲਈ ਸੁਰਖੀਆਂ ਵਿੱਚ ਰਹੇ ਹਨ।ਚੰਡੀਗੜ੍ਹ ਪੁਲਸ ਵੱਲੋਂ ਫਰਜੀ ਟ੍ਰੈਵਲ ਏਜੰਟਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬੀਤੇ ਹਫਤੇ ਕਈ ਇਮੀਗ੍ਰੇਸ਼ਨ ਦਫ਼ਤਰਾਂ ਦੀ ਜਾਂਚ ਦੇ ਨਾਲ-ਨਾਲ ਦੋ ਨਕਲੀ ਟਰੈਵਲ ਏਜੰਟਾਂ ਦੀ ਗ੍ਰਿਫ਼ਤਾਰੀ ਨੇ ਇਸ ਦਹਿਸ਼ਤ ਨੂੰ ਹੋਰ ਵਧਾ ਦਿੱਤਾ ਹੈ।

Loading