ਸਿੱਖ ਜਥੇਬੰਦੀ ਪੰਥਕ ਅਸੈਂਬਲੀ ਤੇ ਪੰਥਕ ਤਾਲਮੇਲ ਸੰਗਠਨ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਹੁਕਮਨਾਮੇ ਦੀ ਹੁਣ ਤੱਕ ਦੀ ਪਾਲਣਾ ਸਬੰਧੀ ਰਿਪੋਰਟ ਪੰਥ ਨਾਲ ਸਾਂਝੀ ਕੀਤੀ ਜਾਵੇ। ਇਸ ਪੱਤਰ ਉੱਪਰ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਨਵ ਕਿਰਨ ਸਿੰਘ ਐਡਵੋਕੇਟ ਆਦਿ ਦੇ ਦਸਤਖਤ ਹਨ। ਇਹ ਪੱਤਰ ਅਕਾਲ ਤਖਤ ਦੇ ਸਕੱਤਰੇਤ ਵਿਚ ਸੌਂਪਿਆ ਗਿਆ ।
![]()
