ਬਾਲੀਵੁੱਲ ਅਦਾਕਾਰਾ ਦੇ ਪਿਤਾ ਨਾਲ 25 ਲੱਖ ਦੀ ਠੱਗ

In ਮੁੱਖ ਖ਼ਬਰਾਂ
November 16, 2024
ਬਰੇਲੀ, 16 ਨਵੰਬਰ: ਬਾਲੀਵੁੱਡ ਅਦਾਕਾਰਾ ਦਿਸ਼ਾ ਪਾਟਨੀ ਦੇ ਪਿਤਾ ਅਤੇ ਯੂਪੀ ਪੁਲੀਸ ਦੇ ਸੇਵਾਮੁਕਤ ਡੀਐੱਸਪੀ ਜਗਦੀਸ਼ ਸਿੰਘ ਪਾਟਨੀ ਨਾਲ 25 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਬਰੇਲੀ ਕੋਤਵਾਲੀ ਪੁਲੀਸ ਨੇ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਐੱਸਐੱਚਓ ਡੀਕੇ ਸ਼ਰਮਾ ਨੇ ਦੱਸਿਆ ਕਿ ਜਕਦੀਸ਼ ਪਾਟਨੀ ਨੇ ਦੋਸ਼ ਲਾਇਆ ਹੈ ਕਿ ਸ਼ਿਵੇਂਦਰ ਸਿੰਘ ਨਾਮ ਦੇ ਵਿਅਕਤੀ ਨੇ ਉਨ੍ਹਾਂ ਦੀ ਮੁਲਾਕਾਤ ਦਿਵਾਕਰ ਗਰਗ ਅਤੇ ਜੂਨਾ ਅਖਾੜੇ ਦੇ ਅਚਾਰਿਆ ਜੈਪ੍ਰਕਾਸ਼ ਨਾਲ ਕਰਵਾਈ ਅਤੇ ਇਨ੍ਹਾਂ ਵਿਅਕਤੀਆਂ ਦੇ ਰਾਜਨਿਤੀਕ ਸਬੰਧ ਹੋਣ ਦਾ ਹਵਾਲਾ ਦਿੰਦਿਆਂ ਉਸਨੂੰ ਸਰਕਾਰੀ ਕਮਿਸ਼ਨ ਵਿੱਚ ਇੱਕ ਉਚ ਅਹੁਦਾ ਦਵਾਉਣ ਦਾ ਵਾਅਦਾ ਕੀਤਾ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਕਤ ਵਿਅਕਤੀਆਂ ਨੇ ਪਾਟਨੀ ਤੋਂ ਕੁੱਲ 25 ਲੱਖ ਰੁਪਏ ਵਸੂਲ ਕੀਤੇ ਹਨ, ਜਿਸ ਵਿੱਚ ਪੰਜ ਲੱਖ ਰੁਪਏ ਨਕਦ ਅਤੇ 20 ਲੱਖ ਰੁਪਏ ਬੈਂਕ ਖਾਤਿਆਂ ਵਿਚ ਟਰਾਂਸਫਰ ਕਰਵਾਏ ਗਏ ਹਨ। ਜਗਦੀਸ਼ ਪਾਟਨੀ ਨੇ ਦੱਸਿਆ ਕਿ ਤਿੰਨ ਮਹੀਨੇ ਬੀਤਣ ਉਪਰੰਤ ਵਾਅਦਾ ਪੂਰਾ ਨਾ ਹੋਣ ’ਤੇ ਜਦੋਂ ਉਨ੍ਹਾਂ ਆਪਣੀ ਰਕਮ ਵਾਪਸ ਮੰਗੀ ਤਾਂ ਦੋਸ਼ੀਆਂ ਨੇ ਧਮਕੀ ਦੇਣੀ ਸ਼ੁਰੂ ਕਰ ਦਿੱਤੀਆਂ। ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

Loading