ਬੀਬੀ ਖਾਲੜਾ ਨਹੀਂ ਲੜਨਗੇ ਤਰਨਤਾਰਨ ਜ਼ਿਮਨੀ ਚੋਣ

In ਮੁੱਖ ਖ਼ਬਰਾਂ
July 09, 2025

ਬੀਬੀ ਪਰਮਜੀਤ ਕੌਰ ਖਾਲੜਾ ਤਰਨਤਾਰਨ ਜ਼ਿਮਨੀ ਚੋਣ ਨਹੀਂ ਲੜਨਗੇ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ। ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ, ਖਾਲੜਾ ਮਿਸ਼ਨ ਨੇ ਐਲਾਨ ਕੀਤਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਤਰਨਤਾਰਨ ਵਿਧਾਨ ਸਭਾ ਸੀਟ ਸਮੇਤ ਕੋਈ ਵੀ ਚੋਣ ਨਹੀਂ ਲੜੇਗੀ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਖਡੂਰ ਸਾਹਿਬ ਤੋਂ ਪਿਛਲੀ ਚੋਣ ਰਾਜਨੀਤਿਕ ਇੱਛਾ ਨਹੀਂ ਸੀ, ਸਗੋਂ ਬੇਇਨਸਾਫ਼ੀ ਵਿਰੁੱਧ ਸਟੈਂਡ ਸੀ, ਜਿਸ ਨੂੰ ਸਿੱਖ ਭਾਈਚਾਰੇ ਨੇ ਜ਼ਬਰਦਸਤ ਸਮਰਥਨ ਦਿੱਤਾ।
ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਚੋਣ ਲੜਨਾ ਉਨ੍ਹਾਂ ਦਾ ਕੰਮ ਨਹੀਂ, ਸਿਰਫ਼ ਵਿਸ਼ੇਸ਼ ਹਾਲਾਤਾਂ ਵਿੱਚ ਉਨ੍ਹਾਂ ਨੇ ਚੋਣ ਲੜਨ ਦਾ ਫੈਸਲਾ ਲਿਆ ਸੀ।

Loading