ਬੱਸ ਖਾਈ ਵਿੱਚ ਡਿੱਗਣ ਕਾਰਨ ਕਈ ਜ਼ਖਮੀ

In ਮੁੱਖ ਖ਼ਬਰਾਂ
December 10, 2024
ਕੁੱਲੂ, 10 ਦਸੰਬਰ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਐਨੀ ਉਪਮੰਡਲ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਬੱਸ ਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ ਕਈ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 30 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਸਵੇਰੇ ਕਰੀਬ 11.30 ਵਜੇ ਸ਼ਵਾਦ-ਅਨੀ ਮਾਰਗ ’ਤੇ ਸ਼ਕਹਾਦ ਨੇੜੇ ਡੂੰਘੀ ਖੱਡ ’ਚ ਡਿੱਗ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ ਚੀਕ-ਚਿਹਾੜਾ ਅਤੇ ਹਫੜਾ-ਦਫੜੀ ਮਚ ਗਈ। ਹਾਦਾਸਾ ਐਨਾ ਭਿਆਨਕ ਸੀ ਕਿ ਬੱਸ ਚਕਨਾਚੂਰ ਹੋ ਗਈ। ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਘਟਨਾ ਦੀ ਸੂਚਨਾ ਮਿਲਦਿਆਂ ਪੁਲੀਸ ਅਤੇ ਪ੍ਰਸ਼ਾਸਨਿਕ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ।

Loading