
ਚੰਡੀਗੜ੍ਹ, 5 ਅਕਤੂਬਰ :
ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਪੀਆਰਟੀਸੀ ਦੀ ਇਕ ਵੋਲਵੋ ਬੱਸ ਸ਼ੁੱਕਰਵਾਰ ਦੇਰ ਸ਼ਾਮ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿਚ ਭਵਾਨੀਗੜ੍ਹ ਨੇੜੇ ਪਿੰਡ ਬਾਲਦ ਕਲਾਂ ਦੇ ਕੋਲ ਇਕ ਟੈਂਪੂ ਨੂੰ ਬਚਾਉਂਦੀ ਹੋਈ ਸੜਕ ਕੰਢੇ ਖਤਾਨਾਂ ਵਿਚ ਉਲਟ ਗਈ। ਇਸ ਹਾਦਸੇ ਵਿਚ ਇਕ ਔਰਤ ਸਮੇਤ ਦੋ ਸਵਾਰੀਆਂ ਦੀ ਮੌਤ ਹੋ ਗਈ ਜਦੋਂਕਿ ਹੋਰ 30 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ।