ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਨਵਾਂ ਅਕਾਲੀ ਦਲ ਬਣਾਉਣਗੇ

In ਮੁੱਖ ਖ਼ਬਰਾਂ
January 03, 2025
ਮੁਕਤਸਰ ਸਾਹਿਬ ਵਿਖੇ ਹੀ ਮਾਘੀ ਮੌਕੇ ਟੀਮ ਭਾਈ ਅੰਮ੍ਰਿਤਪਾਲ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕਰਨ ਜਾ ਰਹੀ ਹੈ। ਸਾਡੀ ਜਾਣਕਾਰੀ ਅਨੁਸਾਰ ਇਸ ਨਵੇਂ ਅਕਾਲੀ ਦਲ ਦਾ ਪ੍ਰਧਾਨ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੇ ਕਾਰਜਕਾਰੀ ਪ੍ਰਧਾਨ ਉਨ੍ਹਾਂ ਦੇ ਪਿਤਾ ਬਾਪੂ ਤਰਸੇਮ ਸਿੰਘ ਨੂੰ ਬਣਾਇਆ ਜਾਵੇਗਾ। ਜਦੋਂ ਕਿ ਭਾਈ ਸਰਬਜੀਤ ਸਿੰਘ ਖ਼ਾਲਸਾ ਨੂੰ ਇਕੋ ਇਕ ਸੀਨੀਅਰ ਮੀਤ ਪ੍ਰਧਾਨ ਜਾਂ ਸਕੱਤਰ ਜਨਰਲ ਬਣਾਏ ਜਾਣ ਦੇ ਆਸਾਰ ਹਨ। ਹਾਲ ਦੀ ਘੜੀ ਇਸ ਨਵੇਂ ਅਕਾਲੀ ਦਲ ਲਈ ਸ਼੍ਰੋਮਣੀ ਅਕਾਲੀ ਦਲ 'ਵਾਰਸ', 'ਵਾਰਸ ਪੰਜਾਬ ਦੇ' ਅਤੇ 'ਵਾਰਸ ਪੰਜਾਬ ਦਾ' 3 ਨਾਂਅ ਸੋਚੇ ਗਏ ਦੱਸੇ ਜਾਂਦੇ ਹਨ। ਪਰ ਅਜੇ ਵੀ ਨਾਂਅ ਬਾਰੇ ਕੋਈ ਪੱਕਾ ਫ਼ੈਸਲਾ ਨਹੀਂ ਹੋਇਆ ਵਿਚਾਰ ਜਾਰੀ ਹੈ

Loading