ਭਾਰਤੀ ਜਨਤਾ ਪਾਰਟੀ ਨਾਲ ਸਾਡੀ ਅਜੇ ਕੋਈ ਵੀ ਗੱਲਬਾਤ ਨਹੀਂ ਹੋ ਰਹੀ : ਗਿਆਨੀ ਹਰਪ੍ਰੀਤ ਸਿੰਘ

In ਪੰਜਾਬ
November 17, 2025

ਪਟਿਆਲਾ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਨਾਲ ਸਾਡੀ ਅਜੇ ਕੋਈ ਵੀ ਗੱਲਬਾਤ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਪੰਥਕ ਏਕਤਾ ਸਿਰਫ ਸਿਧਾਂਤਾਂ ਦੇ ਆਧਾਰ ਉੱਪਰ ਹੋ ਸਕਦੀ ਹੈ, ਗੈਰ-ਸਿਧਾਂਤਕ ਨਹੀਂ। ਗਿਆਨੀ ਹਰਪ੍ਰੀਤ ਸਿੰਘ ਇਥੇ ਇਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਨ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅਕਾਲੀ ਦਲ (ਪੁਨਰ ਸੁਰਜੀਤ) ਆਪਣਾ ਢਾਂਚਾ ਪੂਰੀ ਮਜ਼ਬੂਤੀ ਨਾਲ ਤਿਆਰ ਕਰ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਦੇ ਨਵੇਂ ਪ੍ਰਧਾਨ ਬਹੁਤ ਜਲਦ ਥਾਪੇ ਜਾ ਰਹੇ ਹਨ।
ਉਨ੍ਹਾਂ ਆਖਿਆ ਕਿ ਤਰਨਤਾਰਨ ਉਪ-ਚੋਣ ਦਾ ਸਾਡੀ ਪਾਰਟੀ ’ਤੇ ਕੋਈ ਪ੍ਰਭਾਵ ਨਹੀਂ ਹੈ। ਸਰਕਾਰ ਧੱਕੇਸ਼ਾਹੀ ਕਰ ਕੇ ਚੋਣ ਜਿੱਤੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ (ਪੁਨਰ ਸੁਰਜੀਤ) ਪੂਰੀ ਮਜ਼ਬੂਤੀ ਨਾਲ ਲੜੇਗਾ ਅਤੇ ਜਿੱਤੇਗਾ।

Loading