
ਚੰਡੀਗੜ੍ਹ, 18 ਅਕਤੂਬਰ:
ਭਾਰਤ ਅਤੇ ਕੈਨੇਡਾ ਦਰਮਿਆਨ ਹਾਲ ਹੀ ਵਿੱਚ ਖਾਸ ਕਰਕੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਪੈਦਾ ਹੋਏ ਕੂਟਨੀਤਕ ਤਣਾਅ ਦਾ ਸਿੱਖਾਂ ’ਤੇ ਡੂੰਗਾ ਅਸਰ ਪੈ ਰਿਹਾ ਹੈ। ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਹਿਲ ਨੇ ਕਿਹਾ ਕਿ ਇਸ ਘਟਨਾ ਨੇ ਭਾਈਚਾਰੇ ਅੰਦਰ ਮੌਜੂਦਾ ਅਸੁਰੱਖਿਆ ਅਤੇ ਵੰਡ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਓਟਾਵਾ ਵੱਲੋਂ ਭਾਰਤੀ ਰਾਜਦੂਤ ਦੇ ਨਿੱਝਰ ਦੀ ਹੱਤਿਆ ਦੀ ਜਾਂਚ ਨਾਲ ਜੋੜਨ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਇਸ ਹਫਤੇ ਦੇ ਸ਼ੁਰੂ ਵਿੱਚ ਭਾਰਤ ਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ ਅਤੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵਾਪਸ ਲੈ ਲਿਆ ਸੀ।