ਭਾਰਤ ’ਚ ਰਿਲੀਜ਼ ਨਹੀਂ ਹੋਵੇਗੀ ਪਾਕਿਸਤਾਨੀ ਫ਼ਿਲਮ ‘ਦ ਲੀਜੈਂਡ ਆਫ ਮੌਲਾ ਜੱਟ’

ਪਾਕਿਸਤਾਨ ਦੀ ਬਹੁਤ ਹੀ ਉਡੀਕੀ ਜਾ ਰਹੀ ਫ਼ਿਲਮ ‘ਦ ਲੀਜੈਂਡ ਆਫ ਮੌਲਾ ਜੱਟ’ ਨੂੰ ਭਾਰਤ ਦੇ ਸਿਨੇਮਾਘਰਾਂ ’ਚ ਰਿਲੀਜ਼ ਕਰਨ ਦੀ ਆਗਿਆ ਨਹੀਂ ਦਿੱਤੀ ਗਈ। ਇਸ ਫ਼ਿਲਮ ਦੀ ਰਿਲੀਜ਼ ਸਬੰਧੀ ਇਹ ਫੈਸਲਾ ਪਿਛਲੇ ਕੁਝ ਸਮੇਂ ਤੋਂ ਭਾਰਤੀ ਫ਼ਿਲਮ ਇੰਡਸਟਰੀ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਫੈਸਲਾ ਪਾਕਿਸਤਾਨ ਵੱਲੋਂ ਭਾਰਤੀ ਫ਼ਿਲਮਾਂ ਦੀ ਰਿਲੀਜ਼ ’ਤੇ ਪਾਬੰਦੀ ਦੇ ਕਾਰਨ ਲਿਆ ਗਿਆ ਹੈ, ਜੋ ਕਿ 2019 ਤੋਂ ਲਾਗੂ ਹੈ। ਲੀਜੈਂਡ ਆਫ ਮੌਲਾ ਜੱਟ 1979 ਦੀ ਫ਼ਿਲਮ ਮੌਲਾ ਜੱਟ ਦਾ ਰੀਮਿਕਸ ਹੈ ਜਿਸ ਦਾ ਨਿਰਦੇਸ਼ਨ ਬਿਲਾਲ ਲਸ਼ਾਰੀ ਨੇ ਕੀਤਾ ਸੀ। ਫਵਾਦ ਖਾਨ ਅਤੇ ਮਾਹਿਰਾ ਖਾਨ ਸਟਾਰਰ ਫ਼ਿਲਮ ‘ਦ ਲੀਜੈਂਡ ਆਫ ਮੌਲਾ ਜੱਟ’ ਭਾਰਤ ਦੇ ਸਿਨੇਮਾਘਰਾਂ ’ਚ ਰਿਲੀਜ਼ ਨਹੀਂ ਹੋਵੇਗੀ। ਭਾਰਤ ’ਚ 10 ਸਾਲ ਬਾਅਦ ਪਾਕਿਸਤਾਨੀ ਫ਼ਿਲਮ ਰਿਲੀਜ਼ ਹੋਣ ਜਾ ਰਹੀ ਸੀ, ਜਿਸ ’ਤੇ ਹੁਣ ਪਾਬੰਦੀ ਲਗਾ ਦਿੱਤੀ ਗਈ ਹੈ। ਫਵਾਦ ਖਾਨ ਅਤੇ ਮਾਹਿਰਾ ਖਾਨ ਦੀ ਇਹ ਫ਼ਿਲਮ 2022 ’ਚ ਪਰਦੇ ’ਤੇ ਰਿਲੀਜ਼ ਹੋਈ ਸੀ। ਰਿਪੋਰਟ ਮੁਤਾਬਕ ਫ਼ਿਲਮ ਨੇ ਦੁਨੀਆਂ ਭਰ ’ਚ 400 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ। ਹਾਲਾਂਕਿ, ਇਹ ਉਸ ਸਮੇਂ ਭਾਰਤ ਵਿੱਚ ਰਿਲੀਜ਼ ਨਹੀਂ ਹੋਈ ਸੀ ਅਤੇ ਹੁਣ ਫ਼ਿਲਮ ਦੀ ਰਿਲੀਜ਼ ਦੇ ਲਗਭਗ 2 ਸਾਲ ਬਾਅਦ, ਇਹ ਭਾਰਤ ਵਿੱਚ ਰਿਲੀਜ਼ ਹੋਣੀ ਸੀ ਪਰ ਹੁਣ ਵੀ ਰੋਕ ਲਗਾ ਦਿਤੀ ਗਈ।

Loading