ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ’ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

In ਮੁੱਖ ਖ਼ਬਰਾਂ
February 21, 2025
ਭਾਜਪਾ ਦੀ ਨਵੀਂ ਸਰਕਾਰ ’ਚ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਪਿਛਲੇ ਦਿਨੀਂ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿੱਚ ਕੈਬਨਿਟ ਮੰਤਰੀ ਦੀ ਸਹੁੰ ਪੰਜਾਬੀ ਵਿੱਚ ਚੁੱਕੀ। ਇੰਨਾ ਹੀ ਨਹੀਂ ਉਨ੍ਹਾਂ ਨੇ ਮੰਚ ’ਤੇ ਫ਼ਤਿਹ ਵੀ ਬੁਲਾਈ। ਮਨਜਿੰਦਰ ਸਿੰਘ ਸਿਰਸਾ ਨੂੰ ਰਾਜੌਰੀ ਗਾਰਡਨ ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਸੀ, ਜਿੱਥੇ ਉਨ੍ਹਾਂ ਨੇ ਜਿੱਤ ਦਰਜ ਕਰਕੇ ਭਾਜਪਾ ਹਾਈਕਮਾਂਡ ਦੇ ਫ਼ੈਸਲੇ ਨੂੰ ਸਹੀ ਠਹਿਰਾਇਆ। ਇਸ ਦਾ ਨਤੀਜਾ ਇਹ ਨਿਕਲਿਆ ਕਿ ਹੁਣ ਉਨ੍ਹਾਂ ਨੂੰ ਕੈਬਨਿਟ ਵਿੱਚ ਸਿੱਧੀ ਐਂਟਰੀ ਮਿਲ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀਆਂ ਨੇ ਕਈ ਮੁੱਦੇ ਚੁੱਕੇ ਹਨ।

Loading