
ਚੰਡੀਗੜ੍ਹ, 4 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਅਕਾਉਂਟ ‘ਤੇ ਪਾਈ ਇਕ ਪੋਸਟ ਰਾਹੀਂ ਕੀਤਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਮਲਾਵਰ ਨੂੰ ਕਾਬੂ ਕੀਤੇ ਜਾਣ ‘ਤੇ ਪੰਜਾਬ ਪੁਲੀਸ ਦੀ ਪਿੱਠ ਵੀ ਥਾਪੜੀ ਹੈ। ਸ੍ਰੀ ਮਾਨ ਨੇ ਪੰਜਾਬੀ ਅਤੇ ਹਿੰਦੀ ਵਿਚ ਕੀਤੀ ਆਪਣੀ ਟਵੀਟ ਵਿਚ ਲਿਖਿਆ ਹੈ, ‘‘ਪੰਜਾਬ ਪੁਲੀਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲੀਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ।’’