
ਕੀਵ/ਏ.ਟੀ.ਨਿਊਜ਼:
ਰੂਸ ਨੇ ਪਿਛਲੇ ਦਿਨੀਂ ਯੂਕ੍ਰੇਨ ਦੇ ਵੱਡੇ ਸ਼ਹਿਰ ਖਾਰਕਿਵ ਵਿੱਚ ਵੱਡੀ ਗਿਣਤੀ ਵਿੱਚ ਡਰੋਨ ਤੇ ਮਿਜ਼ਾਈਲਾਂ ਦਾਗੀਆਂ, ਜਿਸ ਕਾਰਨ ਕਈ ਯੂਕ੍ਰੇਨੀ ਨਾਗਰਿਕ ਜ਼ਖ਼ਮੀ ਹੋ ਗਏ। ਯੂਕ੍ਰੇਨ ਨੇ ਕਿਹਾ ਹੈ ਕਿ ਰੂਸ ਨੇ ਬਿਨਾਂ ਕਿਸੇ ਉਕਸਾਊ ਗਤੀਵਿਧੀ ਦੇ ਕਾਰਵਾਈ ਕੀਤੀ ਹੈ ਤੇ ਇਹ ਫ਼ੌਜੀ ਹਮਲਾ ਨਹੀਂ ਸੀ ਤੇ ਨਾ ਹੀ ਫ਼ੌਜੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਕਿਹਾ ਕਿ ਰੂਸ ਵੱਲੋਂ ਉਦੋਂ ਹਮਲਾ ਕੀਤਾ ਜਾਂਦਾ ਹੈ ਜਦੋਂ ਯੂਕ੍ਰੇਨੀ ਨਾਗਰਿਕ ਆਪਣੇ ਘਰਾਂ ਵਿੱਚ ਸੌਂ ਰਹੇ ਹੁੰਦੇ ਹਨ