ਲਾਪਤਾ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਦੀ ਮੀਟਿੰਗ 11 ਨੂੰ

In ਮੁੱਖ ਖ਼ਬਰਾਂ
December 09, 2025

ਅੰਮ੍ਰਿਤਸਰ : ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਐੱਫ ਆਈ ਆਰ ਦਰਜ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ ਨੂੰ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਵਾਲੀ ਹੰਗਾਮੀ ਮੀਟਿੰਗ ਬਾਰੇ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਜਾਣਕਾਰੀ ਦੇ ਦਿੱਤੀ ਗਈ ਹੈ।

Loading