ਲਾਪਤਾ 328 ਪਾਵਨ ਸਰੂਪਾਂ ਦਾ ਮਾਮਲਾ

In ਮੁੱਖ ਖ਼ਬਰਾਂ
February 10, 2026

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਅਦਾਲਤ ਨੇ ਜੁਡੀਸ਼ੀਅਲ ਕਸਟਡੀ ਵਿੱਚ ਭੇਜ ਦਿੱਤਾ ਹੈ। ਦੋ ਦਿਨਾਂ ਪ੍ਰੋਡਕਸ਼ਨ ਵਾਰੰਟ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਉਸ ਨੂੰ ਜੇਲ੍ਹ ਭੇਜਿਆ ਗਿਆ। ਐੱਸ.ਆਈ.ਟੀ. ਦੀ ਪੁੱਛਗਿੱਛ ਵਿੱਚ ਕਈ ਮਹੱਤਵਪੂਰਨ ਰਾਜ਼ ਸਾਹਮਣੇ ਆਏ ਹਨ। ਥਾਣਾ ਸੀ ਡਵੀਜ਼ਨ ਅੰਮ੍ਰਿਤਸਰ ਨੇ ਪਿਛਲੇ ਸਾਲ ਕੋਹਲੀ ਸਮੇਤ 16 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਅਤੇ ਗੈਰ-ਕਾਨੂੰਨੀ ਵਰਤੋਂ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ। ਪੁਲਿਸ ਨੇ ਵਾਅਦਾ ਕੀਤਾ ਹੈ ਕਿ ਜਲਦੀ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਲਾਪਤਾ ਸਰੂਪਾਂ ਦਾ ਪਤਾ ਲਗਾਇਆ ਜਾਵੇਗਾ।
ਇਸੇ ਮਾਮਲੇ ਨਾਲ ਜੁੜੇ ਬੇਅਦਬੀ ਮਾਮਲਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਵੀਂ ਜਾਂਚ ਟੀਮ ਗਠਿਤ ਕੀਤੀ ਜਾਵੇ ਜਿਸ ਵਿੱਚ ਸਿਰਫ਼ ਅੰਮ੍ਰਿਤਧਾਰੀ ਸਿੱਖ ਅਧਿਕਾਰੀ ਸ਼ਾਮਲ ਹੋਣ, ਜਿਨ੍ਹਾਂ ਨੂੰ ਗੁਰੂ ਸਾਹਿਬ ਪ੍ਰਤੀ ਸਤਿਕਾਰ ਅਤੇ ਰਹਿਤ ਮਰਿਆਦਾ ਦਾ ਪੂਰਾ ਗਿਆਨ ਹੋਵੇ। ਜਥੇਦਾਰ ਨੇ ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਿਵਲ ਕੱਪੜਿਆਂ ਵਿੱਚ ਪੁਲਿਸ ਦੇ ਦਾਖਲ ਹੋਣ ਦੀ ਸਖ਼ਤ ਨਿੰਦਾ ਕੀਤੀ ਅਤੇ ਐੱਸਜੀਪੀਸੀ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ।

Loading