ਵਲਟੋਹਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ ਕਰਨ ਦੀ ਕੀਤੀ ਸੇਵਾ

In ਮੁੱਖ ਖ਼ਬਰਾਂ
December 09, 2025

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਤਨਖ਼ਾਹ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਵਿਖੇ ਇੱਕ ਘੰਟਾ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਜੋੜਾ ਘਰ ਵਿਖੇ ਇੱਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ ਹੈ।
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ। ਜਿਸ ਵਿੱਚ ਅਨੇਕਾਂ ਪੰਥਕ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਵਿਰਸਾ ਸਿੰਘ ਵਲਟੋਹਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮੁਆਫ਼ੀ ਮੰਗੀ। ਫਸੀਲ ਤੋਂ ਸਿੰਘ ਸਾਹਿਬਾਨ ਨੇ ਵਲਟੋਹਾ ’ਤੇ ਸ਼੍ਰੋਮਣੀ ਅਕਾਲੀ ਦਲ ’ਚੋਂ 10 ਸਾਲ ਬਾਹਰ ਰਹਿਣ ਦੀ ਲੱਗੀ ਪਾਬੰਦੀ ਹਟਾ ਦਿੱਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਲਟੋਹਾ ਨੂੰ ਅੱਗੇ ਤੋਂ ਬਿਆਨਬਾਜ਼ੀ ਨਾ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਸ਼ਬਦਾਂ ਦੀ ਮਰਿਆਦਾ ਦਾ ਵੀ ਧਿਆਨ ਰੱਖਿਆ ਜਾਵੇ।

Loading