
ਲੰਡਨ/ਏ.ਟੀ.ਨਿਊਜ਼ : ਵਿਸਾਖੀ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਸੇਵਾਦਾਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਘਟਨਾ ਪੱਛਮੀ ਲੰਡਨ ਦੇ ਸਾਊਥਾਲ ਵਿੱਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਕੀਰਤਨ ਦੌਰਾਨ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਕੀਰਤਨ ’ਚ ਹਿੱਸਾ ਲੈਣ ਵਾਲੇ ਚਾਰ ਸੇਵਾਦਾਰ ਜ਼ਖ਼ਮੀ ਹੋ ਗਏ। ਫਿਲਹਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਘਟਨਾ ਉਦੋਂ ਵਾਪਰੀ ਜਦੋਂ ਹਜ਼ਾਰਾਂ ਲੋਕ ਖ਼ਾਲਸਾ ਪੰਥ ਦੀ ਸਥਾਪਨਾ ਨੂੰ ਸਮਰਪਿਤ ਸਾਲਾਨਾ ਵਿਸਾਖੀ ਨਗਰ ਕੀਰਤਨ ਮਨਾਉਣ ਲਈ ਇਕੱਠੇ ਹੋਏ ਸਨ।