ਸਿੱਖ ਨੌਜਵਾਨਾਂ ਨੂੰ ਨੰਗੇ ਸਿਰ ਲਿਆਉਣ ‘ਤੇ ਸ੍ਰੋਮਣੀ ਕਮੇਟੀ ਨੇ ਕੀਤੀ ਨਿੰਦਾ,ਵਾਪਸ ਆਏ ਨੌਜਵਾਨਾਂ ਨੂੰ ਦਿੱਤੀਆਂ ਦਸਤਾਰਾਂ

In ਮੁੱਖ ਖ਼ਬਰਾਂ
February 17, 2025
ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਵਿਚੋਂ ਸਿੱਖ ਨੌਜਵਾਨ ਨੂੰ ਬਿਨਾ ਪੱਗ ਤੋਂ ਨੰਗੇ ਸਿਰ ਵਾਪਸ ਭਾਰਤ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਵਿਚ ਸਿਆਸਤ ਭਖ ਗਈ ਹੈ। ਇਸ ਨੂੰ ਆਧਾਰ ਬਣਾ ਕੇ ਬਿਕਰਮ ਸਿੰਘ ਮਜੀਠੀਆ ਤੇ ਸ੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਬੀਤੇ ਦਿਨੀਂ ਅਮਰੀਕਾ ਦਾ ਜਹਾਜ਼ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚਿਆ। ਉੱਥੇ ਹੀ ਇੱਕ ਤਸਵੀਰ ਨਿਕਲ ਕੇ ਸਾਹਮਣੇ ਆਈ ਕੁਝ ਸਿੱਖ ਨੌਜਵਾਨਾਂ ਦੇ ਸਿਰ ਉੱਤੇ ਦਸਤਾਰ ਨਹੀਂ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿਥੇ ਜਬਰੀ ਵਾਪਸ ਭੇਜੇ ਗਏ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਤੇ ਹੋਰਨਾਂ ਲਈ ਅੰਮਿ੍ਤਸਰ ਹਵਾਈ ਅੱਡੇ 'ਤੇ ਲੰਗਰ ਤੇ ਚਾਹ ਦਾ ਪ੍ਰਬੰਧ ਕੀਤਾ ਗਿਆ, ਇਸ ਦੇ ਨਾਲ ਹੀ ਹੋਰ ਵੱਡਾ ਉਪਰਾਲਾ ਕਰਦਿਆਂ ਵਾਪਸ ਆਏ ਨੌਜਵਾਨਾਂ ਲਈ ਹਵਾਈ ਅੱਡੇ 'ਤੇ ਦਸਤਾਰਾਂ ਦਾ ਪ੍ਰਬੰਧ ਕੀਤਾ ਗਿਆ | ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਹਵਾਈ ਅੱਡੇ 'ਤੇ ਲਗਾਏ ਗਏ ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਹਿਣ 'ਤੇ ਉਹ ਹਵਾਈ ਅੱਡੇ 'ਤੇ ਦਸਤਾਰਾਂ ਲੈ ਕੇ ਪਹੁੰਚੇ ਹਨ । ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ ਪੁੱਜ ਰਹੇ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ।

Loading