ਸਿੱਖ ਸੰਸਥਾਵਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰ ਰਹੀ ਹੈ ਸਰਕਾਰ : ਜਥੇਦਾਰ ਗੜਗੱਜ

In ਮੁੱਖ ਖ਼ਬਰਾਂ
December 09, 2025

ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੀ ਪਾਬੰਦੀਸ਼ੁਦਾ ਹਿੰਦੀ ਪੁਸਤਕ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਆਸਤ ਤੋਂ ਪ੍ਰੇਰਿਤ ਅਤੇ ਸਿੱਖ ਸੰਸਥਾਵਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ।
ਪੰਜ ਸਿੰਘ ਸਾਹਿਬਾਨ ਦੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਈਸ਼ਰ ਸਿੰਘ ਅਧਾਰਿਤ ਬਣਾਏ ਗਏ ਤਿੰਨ ਮੈਂਬਰੀ ਜਾਂਚ ਕਮਿਸ਼ਨ ਨੇ ਜੋ ਰਿਪੋਰਟ ਸੌਂਪੀ ਸੀ ਉਸ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਮਾਮਲੇ ਵਿੱਚ ਦੋਸ਼ੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਵਿਰੁੱਧ ਬਣਦੀ ਕਾਰਵਾਈ ਕਰ ਦਿੱਤੀ ਹੈ। ਇਸ ਕਾਰਵਾਈ ਨੂੰ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ-ਨਾਲ ਪੰਜ ਸਿੰਘ ਸਾਹਿਬ ਨੇ ਵੀ ਪ੍ਰਵਾਨ ਕੀਤਾ ਹੈ ਅਤੇ ਉਸ ਸਮੇਂ ਦੀ ਅੰਤ੍ਰਿੰਗ ਕਮੇਟੀਆਂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ ਹੈ।

Loading