
ਚੰਡੀਗੜ੍ਹ: ਸੁਖਬੀਰ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਫ਼ੇਜ਼ 8 ਮੋਹਾਲੀ ਵਿਖੇ ਅਕਾਲੀ ਲੀਡਰਸ਼ਿਪ ਦੁਆਰਾ ਕਰਵਾਏ ਇੱਕ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਸੁਖਬੀਰ ਬਾਦਲ ਨੂੰ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਮਗਰੋਂ ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਰਿਹਾਅ ਕਰ ਦਿੱਤਾ। ਉਹ ਲਗਪਗ 2 ਘੰਟੇ ਹਿਰਾਸਤ ਵਿੱਚ ਰਹੇ।