
ਸ੍ਰੀ ਆਨੰਦਪੁਰ ਸਾਹਿਬ, 6 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜਾ ਪੂਰੀ ਕਰਨ ਅੱਜ ਦੂਜੇ ਦਿਨ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿੱਥੇ ਉਹਨਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਦੁਆਰ ਦੇ ਬਾਹਰ ਸੇਵਾਦਾਰ ਵਾਲਾ ਚੋਲਾ ਪਾ ਕੇ ਸੇਵਾ ਕੀਤੀ। ਸਵੇਰੇ 9 ਵਜੇ ਉਹਨਾਂ ਵੱਲੋਂ ਇਹ ਸੇਵਾ ਆਰੰਭ ਕੀਤੀ ਗਈ .
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਬਰ ਭਾਈ ਅਮਰਜੀਤ ਸਿੰਘ ਚਾਵਲਾ, ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਕਰਨੈਲ ਸਿੰਘ ਪੀਰ ਮੁਹੰਮਦ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਖਸ਼ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਗੁਰਿੰਦਰ ਸਿੰਘ ਗੋਗੀ, ਪਰਮਜੀਤ ਸਿੰਘ ਮੱਕੜ, ਜਰਨੈਲ ਸਿੰਘ ਔਲਖ ਅਤੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਮੌਜੂਦ ਸਨ।