ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਨੂੰ ਸਮੁੱਚੇ ਸੰਸਾਰ ਤੱਕ ਪੁੱਜਦਾ ਕਰਨ ਦੀ ਲੋੜ : ਜਥੇਦਾਰ ਗੜਗੱਜ

In ਪੰਜਾਬ
April 28, 2025
ਜਲੰਧਰ/ਏ.ਟੀ.ਨਿਊਜ਼ : ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ 2 ਜਲੰਧਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਹਫਤਾਵਾਰੀ ਗੁਰਮਤ ਸਮਾਗਮ ’ਚ ਰਾਗੀ ਜੱਥੇ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਉਚੇਚੇ ਤੌਰ ’ਤੇ ਹਾਜ਼ਰੀ ਭਰੀ ਗਈ। ਸਮਾਗਮ ’ਚ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਧਰਮ ਪਰਿਵਰਤਨ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਚੰਗੀਆਂ ਕਦਰਾਂ-ਕੀਮਤਾਂ ਦਾ ਪ੍ਰਚਾਰ ਕਰਕੇ ਤੇ ਗੁਰੂਆਂ ਦੀਆਂ ਜੀਵਨੀਆਂ ਤੋਂ ਜਾਣੂ ਕਰਵਾ ਕੇ ਲੋਕਾਂ ਨੂੰ ਸਿੱਖ ਧਰਮ ਨਾਲ ਜੋੜਿਆ ਜਾ ਸਕਦਾ ਹੈ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਨੂੰ ਸਮੁੱਚੇ ਸੰਸਾਰ ਤੱਕ ਪੁੱਜਦਾ ਕਰਨ ਦਾ ਸੁਨੇਹਾ ਦਿੱਤਾ। ਸਮਾਗਮ ’ਚ ਹਾਜ਼ਰੀ ਭਰਨ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਲਬੀਰ ਸਿੰਘ ਮਾਹਨ ਸਮੇਤ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਅੰਮ੍ਰਿਤਬੀਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਧਰਮ ਪਰਿਵਰਤਨ ਰੋਕਣ ਲਈ ਇੱਕ ਸੁਝਾਅ ਪੱਤਰ ਵੀ ਦਿੱਤਾ। ਇਸ ਮੌਕੇ ਮਨਿੰਦਰਪਾਲ ਸਿੰਘ ਗੁੰਬਰ, ਇਕਬਾਲ ਸਿੰਘ ਢੀਂਡਸਾ, ਤ੍ਰਿਲੋਚਨ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਗੁਰਪ੍ਰੀਤ ਸਿੰਘ ਸਚਦੇਵਾ, ਵਰਿੰਦਰ ਸਿੰਘ ਰਾਣਾ ਰੰਧਾਵਾ, ਓਮਕਾਰ ਸਿੰਘ ਰੰਧਾਵਾ ਤੇ ਭਜਨ ਸਿੰਘ ਕੰਗ ਆਦਿ ਸੰਗਤਾਂ ਹਾਜ਼ਰ ਸਨ।

Loading