ਸੰਤ ਲੌਂਗੋਵਾਲ ਦੀ ਬਰਸੀ ਮੌਕੇ ਪਹਿਲੀ ਵਾਰ ਦੋਫਾੜ ਨਜ਼ਰ ਆਇਆ ਸ਼੍ਰੋਮਣੀ ਅਕਾਲੀ ਦਲ

In ਪੰਜਾਬ
August 21, 2024
ਸੰਗਰੂਰ : ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਾਗ਼ੀ ਧੜੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਲੋਂ ਸ਼ਹੀਦੀ ਕਾਨਫਰੰਸਾਂ ਕੀਤੀਆਂ ਗਈਆਂ। ਸੰਤ ਲੌੌਂਗੋਵਾਲ ਦੀ ਬਰਸੀ ਮੌਕੇ ਇਹ ਪਹਿਲਾ ਅਜਿਹਾ ਮੌਕਾ ਸੀ ਜਦੋਂ ਅਕਾਲੀ ਦਲ ਪੂਰੀ ਤਰ੍ਹਾਂ ਦੋਫਾੜ ਨਜ਼ਰ ਆਇਆ। ਦੋਵੇਂ ਕਾਨਫਰੰਸਾਂ ਦੌਰਾਨ ਜਿੱਥੇ ਇੱਕੋ ਗੱਲ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਹੋਈ ਉਥੇ ਇੱਕ-ਦੂਜੇ ਉਪਰ ਤਿੱਖੇ ਸ਼ਬਦੀ ਹਮਲੇ ਕੀਤੇ ਗਏ। ਅਕਾਲੀ ਦਲ ਦੀ ਸ਼ਹੀਦੀ ਕਾਨਫਰੰਸ ਦੌਰਾਨ ਸਭ ਤੋਂ ਵੱਡੀ ਗੱਲ ਇਹ ਨਜ਼ਰ ਆਈ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਭਾਸ਼ਣ ਦੌਰਾਨ ਬਾਗ਼ੀ ਧੜੇ ਦੇ ਲੀਡਰਾਂ ਬਾਰੇ ਜਾਂ ਬਾਗ਼ੀ ਧੜੇ ਦੀ ਕਾਨਫਰੰਸ ਬਾਰੇ ਕੋਈ ਸ਼ਬਦ ਨਹੀਂ ਕਿਹਾ ਗਿਆ ਪਰ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਬਾਗ਼ੀ ਧੜੇ ਉਪਰ ਤਿੱਖੇ ਸ਼ਬਦੀ ਹਮਲੇ ਕੀਤੇ ਗਏ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਾਜ ਭਾਗ ਲੈ ਕੇ ਪੈਦਾ ਹੋਣ ਵਾਲੇ ਅੱਜ ਪੰਥਕ ਆਗੂਆਂ ਦੀਆਂ ਕੁਰਬਾਨੀਆਂ ’ਤੇ ਸਵਾਲ ਚੁੱਕ ਰਹੇ ਹਨ।

Loading