102 views 0 secs 0 comments

ਸੰਸਦ ਵਿਚ ਵਿਰੋਧੀ ਧਿਰਾਂ ਦਾ ਹੰਗਾਮਾ; ਰਾਜ ਸਭਾ ਤੇ ਲੋਕ ਸਭਾ ਦੀ ਕਾਰਵਾਈ ਮੁਲਤਵੀ

In Epaper
November 27, 2024
ਨਵੀਂ ਦਿੱਲੀ, 27 ਨਵੰਬਰ: ਲੋਕ ਸਭਾ ਦੀ ਕਾਰਵਾਈ ਅੱਜ ਜਿਵੇਂ ਹੀ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰਾਂ ਨੇ ਅਡਾਨੀ ਤੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਇਸ ਤੋਂ ਬਾਅਦ ਹਾਕਮ ਤੇ ਵਿਰੋਧੀ ਧਿਰਾਂ ਦਰਮਿਆਨ ਹੰਗਾਮਾ ਹੋਇਆ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਅੱਜ ਜਿਵੇਂ ਹੀ ਸਦਨ ਦੀ ਬੈਠਕ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰ ਦੇ ਕਈ ਮੈਂਬਰ ਵੱਖ-ਵੱਖ ਮੁੱਦਿਆਂ ਤੋਂ ਸਰਕਾਰ ਤੋਂ ਜਵਾਬ ਮੰਗਣ ਲੱਗੇ। ਕਾਂਗਰਸ ਅਤੇ ਸਮਾਜਵਾਦੀ ਪਾਰਟੀ ਦੇ ਕੁਝ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਜਦੋਂ 12 ਵਜੇ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਅੰਡਾਨੀ ਤੇ ਸੰਭਲ ਹਿੰਸਾ ਦੇ ਮਾਮਲਿਆਂ ਵਿਚ ਸਪਸ਼ਟ ਕਰਨ ਲਈ ਕਿਹਾ ਪਰ ਇਸ ਤੋਂ ਬਾਅਦ ਸਦਨ ਵਿਚ ਰੌਲਾ ਰੱਪਾ ਪੈ ਗਿਆ ਜਿਸ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਜਦ ਸਦਨ ਦੀ ਕਾਰਵਾਈ ਸ਼ੁਰੂ ਹੋਈ ਸੀ ਤਾਂ ਵਿਰੋਧੀ ਧਿਰ ਦੇ ਮੈਂਬਰ ਅਡਾਨੀ ਵਿਵਾਦ ਅਤੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਬਾਰੇ ਚਰਚਾ ਕਰਨਾ ਚਾਹੁੰਦੇ ਸਨ। ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ ਵੱਖ ਮੁੱਦਿਆਂ ਨੂੰ ਉਠਾਉਣ ਲਈ ਨਿਯਮ 267 ਦੇ ਤਹਿਤ 18 ਨੋਟਿਸ ਪ੍ਰਾਪਤ ਹੋਏ ਹਨ।

Loading