ਸੱਚਖੰਡ ਹਰਿਮੰਦਰ ਸਾਹਿਬ ਦੁਨੀਆ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ: ਟਿਮ ਉੱਪਲ

In ਮੁੱਖ ਖ਼ਬਰਾਂ
February 24, 2026

ਅੰਮ੍ਰਿਤਸਰ/ਏ.ਟੀ.ਨਿਊਜ਼: ਕੈਨੇਡਾ ਦੇ ਐੱਮ ਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਇਥੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਨਾਲ ਕੇ ਐੱਨ ਆਰ ਗਰੁੱਪ ਕੈਨੇਡਾ ਦੇ ਪ੍ਰਧਾਨ ਕੁਲਦੀਪ ਸਿੰਘ ਅਤੇ ਚਰਨਜੀਤ ਸਿੰਘ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਸੱਚਖੰਡ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਭਾਈ ਗਰੇਵਾਲ ਨੇ ਕਿਹਾ ਕਿ ਦੁਨੀਆ ਵਿੱਚ ਵੱਸਦੇ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ। ਇਨ੍ਹਾਂ ਵਿੱਚੋਂ ਹੀ ਟਿਮ ਉੱਪਲ ਵੀ ਇੱਕ ਹਨ, ਜਿਨ੍ਹਾਂ ਨੇ ਕੈਨੇਡਾ ਦੀ ਸਿਆਸਤ ਅੰਦਰ ਨਾਮ ਖੱਟਿਆ ਹੈ। ਉਨ੍ਹਾਂ ਸੱਚਖੰਡ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਸ੍ਰੀ ਉੱਪਲ ਅਤੇ ਉਨ੍ਹਾਂ ਦੀ ਪਰਿਵਾਰ ਨੂੰ ਜੀ-ਆਇਆਂ ਆਖਿਆ। ਇਸ ਮੌਕੇ ਸ੍ਰੀ ਉੱਪਲ ਨੇ ਕਿਹਾ ਕਿ ਸੱਚਖੰਡ ਹਰਿਮੰਦਰ ਸਾਹਿਬ ਦੁਨੀਆ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ ਹੈ, ਜਿਥੇ ਨਤਮਸਤਕ ਹੋ ਕੇ ਉਹ ਆਪਣੇ ਨੂੰ ਸੁਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ।

Loading