
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਸੈਣੀ ਨੇ ਕਿਹਾ ਕਿ ਇਹ ਉਹ ਅਸਥਾਨ ਹੈ ਜਿਥੋਂ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਜ਼ੁਲਮ ਦੇ ਟਾਕਰੇ ਲਈ ਪ੍ਰੇਰਿਆ ਸੀ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ।