
ਨਵੀਂ ਦਿੱਲੀ/ਏ.ਟੀ.ਨਿਊਜ਼:
ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਕਾਰਨ ਇਸ ਸਾਲ ਦੇ ਹੀਰੋ ਹਾਕੀ ਏਸ਼ੀਆ ਕੱਪ ਵਿੱਚ ਪਾਕਿਸਤਾਨ ਦਾ ਹਿੱਸਾ ਲੈਣਾ ਮੁਸ਼ਕਿਲ ਹੈ। ਏਸ਼ੀਆ ਕੱਪ 27 ਅਗਸਤ ਤੋਂ 7 ਸਤੰਬਰ ਤੱਕ ਬਿਹਾਰ ਦੇ ਰਾਜਗੀਰ ਵਿੱਚ ਖੇਡਿਆ ਜਾਵੇਗਾ।
ਮੇਜ਼ਬਾਨ ਭਾਰਤ, ਪਾਕਿਸਤਾਨ, ਜਪਾਨ, ਕੋਰੀਆ, ਚੀਨ, ਮਲੇਸ਼ੀਆ, ਓਮਾਨ ਅਤੇ ਚੀਨੀ ਤਾਇਪੇ ਇਸ ਵਿੱਚ ਹਿੱਸਾ ਲੈਣਗੇ। ਇਹ ਅਗਲੇ ਸਾਲ ਨੀਦਰਲੈਂਡਜ਼ ਅਤੇ ਬੈਲਜੀਅਮ ਵਿੱਚ ਹੋਣ ਵਾਲੇ ਵਿਸ਼ਵ ਕੱਪ ਲਈ ਕੁਆਲੀਫਾਈਂਗ ਟੂਰਨਾਮੈਂਟ ਵੀ ਹੈ। ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਨੇ ਇਸ ਬਾਰੇ ਕਿਹਾ, ‘ਹਾਲੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਾਂਗੇ।’