
ਲਖਨਊ, 8 ਨਵੰਬਰ
UP Women Commission: ਯੂਪੀ ਮਹਿਲਾ ਕਮਿਸ਼ਨ ਦਾ ਵੱਲੋਂ ਇਕ ਵੱਡਾ ਪ੍ਰਸਤਾਵ ਸਾਹਮਣੇ ਆਇਆ ਹੈ। ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਹੁਣ ਮਰਦ ਦਰਜੀ(ਟੇਲਰ) ਕੱਪੜੇ ਸਿਉਂਣ ਲਈ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ। ਫੈਸਲੇ ਅਨੁਸਾਰ ਹਰ ਬੁਟੀਕ ਵਿਚ ਔਤਰਾਂ ਦਾ ਮਾਪ ਇਕ ਔਰਤ ਹੀ ਲੈ ਸਕੇਗੀ। ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਇਹ ਪ੍ਰਸਤਾਵਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਿਲਾ ਕਮਿਸ਼ਨ ਨੇ ਕਿਹਾ ਹੈ ਕਿ ਔਰਤਾਂ ਦੇ ਜਿਮ ਵਿਚ ਔਰਤਾਂ ਹੀ ਟਰੇਨਰ ਹੋਣਗੀਆਂ। ਇਸ ਤੋਂ ਇਲਾਵਾ ਪੈਨਲ ਨੇ ਪ੍ਰਸਤਾਵ ਦਿੱਤਾ ਹੈ ਕਿ ਜਿੰਮ ਅਤੇ ਯੋਗਾ ਸੈਂਟਰ ਵਿਚ ਡੀਵੀਆਰ ਸਮੇਤ ਸੀਸੀਟੀਵੀ ਕੈਮਰੇ ਲਾਏ ਜਾਣੇ ਜਰੂਰੀ ਹਨ।
ਮਹਿਲਾ ਸੰਗਠਨ ਦੀ ਇੱਕ ਮੈਂਬਰ ਹਿਮਾਨੀ ਅਗਰਵਾਲ ਨੇ ਸ਼ੁੱਕਰਵਾਰ ਨੂੰ ਪੀਟੀਆਈ ਨੂੰ ਦੱਸਿਆ 28 ਅਕਤੂਬਰ ਨੂੰ ਮਹਿਲਾ ਕਮਿਸ਼ਨ ਦੀ ਮੀਟਿੰਗ ਵਿੱਚ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਕਿ ਸਿਰਫ਼ ਮਹਿਲਾ ਟੇਲਰਜ਼ ਔਰਤਾਂ ਦੁਆਰਾ ਪਹਿਨੇ ਜਾਣ ਵਾਲੇ ਸਿਲਾਈ ਕੱਪੜਿਆਂ ਦਾ ਮਾਪ ਲੈਣ ਅਤੇ ਇਨ੍ਹਾਂ ਖੇਤਰਾਂ ਵਿੱਚ ਸੀਸੀਟੀਵੀ ਲਗਾਏ ਜਾਣੇ ਚਾਹੀਦੇ ਹਨ।