
ਅੰਮ੍ਰਿਤਸਰ/ਏ.ਟੀ.ਨਿਊਜ਼: ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਲੀਟਰ ਡੀਜ਼ਲ ਦਿੱਤਾ ਜਾਵੇਗਾ। ਜਥੇਬੰਦੀ ਵੱਲੋਂ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਲਈ ਵੀ ਸਹਿਯੋਗ ਦਿੱਤਾ ਜਾਵੇਗਾ।
ਗੁਰਦੁਆਰਿਆਂ ਦੀਆਂ ਨੁਕਸਾਨੀਆਂ ਇਮਾਰਤਾਂ ਲਈ ਵੱਖਰੇ ਉਪਰਾਲੇ ਕੀਤਾ ਜਾਣਗੇ। ਹੜ੍ਹ ਪੀੜਤਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਕਾਪੀਆਂ ਅਤੇ ਹੋਰ ਸਾਮਾਨ ਵੀ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤਾ ਜਾਵੇਗਾ।
ਗਿਆਨੀ ਹਰਪ੍ਰੀਤ ਸਿੰਘ ਨੇ ਹੋਰਨਾਂ ਆਗੂਆਂ ਸਣੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਨੇ ਵੀ ਹੜ੍ਹ ਪੀੜਤਾਂ ਲਈ ਕਰੋੜਾਂ ਰੁਪਏ ਦਾ ਦਾਨ ਦਿੱਤਾ ਹੈ, ਜਿਨ੍ਹਾਂ ਵਿੱਚੋਂ ਸੁਰਜੀਤ ਸਿੰਘ ਰੱਖੜਾ ਵੱਲੋਂ ਦਸ ਕਰੋੜ ਰੁਪਏ ਦਿੱਤੇ ਗਏ ਹਨ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਾਰੀ ਕੀਤੇ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਮਜ਼ਾਕ ਦੱਸਿਆ।