ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆ ਦਿੱਤੀਆ। ਇਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ 7 ਮੈਂਬਰੀ ਕਮੇਟੀ ਨੂੰ ਲੈ ਕੇ ਕਿਹਾ ਹੈ ਕਿ 2 ਦਸੰਬਰ ਨੂੰ ਅਕਾਲੀ ਦਲ ’ਚ ਨਵੀਂ ਭਰਤੀ ਲਈ ਜੋ 7 ਮੈਂਬਰੀ ਕਮੇਟੀ ਬਣਾਈ ਸੀ ਉਹ ਹਾਲੇ ਤੱਕ ਕਾਰਜ਼ਸ਼ੀਲ ਨਹੀਂ ਹੋਈ। ਉਨ੍ਹਾਂ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਨੂੰ ਮੁੜ ਆਦੇਸ਼ ਦਿੰਦੇ ਹਾਂ ਕਿ ਉਹ ਕਾਰਜਸ਼ੀਲ ਹੋਵੇ ਅਤੇ ਅਕਾਲੀ ਦਲ ਦੀ ਨਵੀਂ ਭਰਤੀ ਦੀ ਮੁਹਿੰਮ ਸ਼ੁਰੂ ਕਰੇ।
ਉਨ੍ਹਾਂ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਕਰੇ। ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ 3 ਮੈਂਬਰੀ ਕਮੇਟੀ ਸਿੰਘ ਸਾਹਿਬਾਨ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰ ਅਹੁਦੇ ਦਾ ਮਾਨ ਸਨਮਾਨ ਰੱਖਣਾ ਲਾਜ਼ਮੀ ਹੈ।
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਹੈ ਕਿ 5 ਸਿੰਘ ਸਾਹਿਬਾਨ ਦੀ ਮੀਟਿੰਗ ਜਲਦੀ ਹੀ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮੈਸੰਜਰ ਆਫ਼ ਬਾਦਲ ਦਾ ਜਵਾਬ ਉਹੀ ਦੇ ਸਕਦੇ ਹਨ ਜਿੰਨ੍ਹਾਂ ਨੇ ਵੀਡੀਓ ਪਾਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਹੁਦੇ ਦਾ ਮਾਣ ਸਨਮਾਨ ਰੱਖਣਾ ਚਾਹੀਦਾ ਹੈ।