ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ

In ਮੁੱਖ ਖ਼ਬਰਾਂ
September 13, 2024
ਚੰਡੀਗੜ੍ਹ, 13 ਸਤੰਬਰ : ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ, ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦਿੰਦਿਆਂ ਸ਼ਰਤ ਲਗਾਈ ਹੈ ਕਿ ਉਹ ਮੀਡੀਆ ਵਿਚ ਇਸ ਸਬੰਧੀ ਕੋਈ ਬਿਆਨਬਾਜ਼ੀ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਦੋਹਾਂ ਜੱਜਾਂ ਨੇ ਸਰਬਸੰਮਤੀ ਨਾਲ ਲਿਆ ਹੈ।। ਕੋਰਟ ਦੇ ਫ਼ੈਸਲੇ ਮਗਰੋਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਟਵੀਟ ਕੀਤੇ ਹਨ ਜਿਨ੍ਹਾਂ ਵਿਚ ਸੰਸਦ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਵੱਲੋਂ ਟਵੀਟ ਕੀਤਾ ਗਿਆ ਹੈ।

Loading