ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਜੋਤਸ਼ੀਆਂ ਦੀ ਭਵਿੱਖਬਾਣੀ ਝੂਠੀ ਕਰਾਰ

In ਮੁੱਖ ਖ਼ਬਰਾਂ
October 11, 2024
ਮਾਨਸਾ, 11 ਅਕਤੂਬਰ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਨਿੱਜੀ ਚੈਨਲ ਦੇ ਸ਼ੋਅ ਦੌਰਾਨ ਸਿੱਧੂ ਦੀ ਮੌਤ ਦੀ ਭਵਿੱਖਬਾਣੀ ਕਰਨ ਵਾਲੇ ਜੋਤਸ਼ੀ ਦੇ ਦਾਅਵੇ ਨੂੰ ਝੂਠਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਭਵਿੱਖਬਾਣੀਆਂ ਕੁਝ ਲੋਕਾਂ ਵੱਲੋਂ ਪ੍ਰਸਿੱਧੀਆਂ ਹਾਸਲ ਕਰਨ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਜੋਤਿਸ਼ ਵਿੱਚ ਵਿਸ਼ਵਾਸ ਨਹੀਂ ਰੱਖਦੇ। ਜੇ ਜੋਤਸ਼ੀ ਕੋਲ ਕੋਈ ਸਬੂਤ ਹੁੰਦਾ ਤਾਂ ਉਹ ਮੌਤ ਤੋਂ ਤੁਰੰਤ ਬਾਅਦ ਇਸ ਬਾਰੇ ਦੱਸਦਾ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਅਤੇ ਸਿਆਸਤਦਾਨਾਂ ਦੀ ਸਾਜ਼ਿਸ਼ ਹੈ ਕਿਉਂਕਿ ਕੁਝ ਲੋਕਾਂ ਤੋਂ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਵੀ ਲਗਾਤਾਰ ਬਣੀ ਉਸ ਦੀ ਚੜ੍ਹਤ ਬਰਦਾਸ਼ਤ ਨਹੀਂ ਹੋ ਰਹੀ। ਕੁਝ ਲੋਕ ਸਿੱਧੂ ਮੂਸੇਵਾਲਾ ਦੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਸਿੱਧੂ ਮੂਸੇਵਾਲਾ ਦਾ ਦੋਸਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੂੰ ਫਰਾਡ ਕਰਾਰ ਦਿੱਤਾ।

Loading