ਅੱਜ ਸਿੰਘ ਸਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ।
ਸਿੰਘ ਸਾਹਿਬਾਨਾਂ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਹੈ। ਪਰ ਵਲਟੋਹਾ ਵੱਲੋਂ ਕੀਤੀਆਂ ਗਲਤੀਆਂ ਦੇ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਨੇ ਸਿੰਘ ਸਾਹਿਬਾਨ ਦੀ ਕਿਰਦਾਰਕੁਸ਼ੀ ਕੀਤੀ ਹੈ।
![]()
