
ਚੰਡੀਗੜ੍ਹ, 28 ਅਕਤੂਬਰ
: ਅਕਸਰ ਦਿੱਲੀ ਦੇ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਮੰਨੀਆਂ ਜਾਂਦੀਆਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਤੱਕ ਕਮੀ ਆਈ ਹੈ। ਜਿਸਦਾ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ’ਤੇ ਬਹੁਤ ਘੱਟ ਪ੍ਰਭਾਵ ਪਿਆ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 27 ਅਕਤੂਬਰ ਤੱਕ ਪੰਜਾਬ ਵਿੱਚ 1,995 ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਹ ਗਿਣਤੀ 4,059 ਸੀ।
ਇਸ ਸਮੇਂ ਦੌਰਾਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2022 ਮੁਕਾਬਲੇ 75 ਪ੍ਰਤੀਸ਼ਤ ਦੀ ਕਮੀ ਆਈ ਹੈ। ਐਤਵਾਰ ਨੂੰ ਪੰਜਾਬ ਵਿਚ 138 ਖੇਤਾਂ ਵਿਚ ਅੱਗ ਲੱਗਣ ਦੀ ਘਟਨਾਵਾਂ ਸਾਹਮਣੇ ਆਈਆਂ। ਖੇਤਾਂ ਵਿੱਚ ਪਰਾਲੀ ਨੂੰ ਅੱਗ ਦੇ ਮਾਮਲਿਆਂ ਵਿੱਚ ਗਿਰਾਵਟ ਦਾ ਦਿੱਲੀ ਵਿੱਚ ਹਵਾ ਪ੍ਰਦੂਸ਼ਣ ’ਤੇ ਕੋਈ ਖਾਸ ਪ੍ਰਭਾਵ ਨਹੀਂ ਪਿਆ ਹੈ, ਦਿੱਲੀ ਵਿਚ ਹਵਾ ਦੀ ਗੁਣਵੱਤਾ ਬਹੁਤ ਮਾੜੀ 355 ਏਕਿਊਆਈ ਦਰਜ ਕੀਤੀ ਗਈ।
31 ਲੱਖ ਹੈਕਟੇਅਰ ਤੋਂ ਵੱਧ ਝੋਨੇ ਦੇ ਰਕਬੇ ਦੇ ਨਾਲ ਪੰਜਾਬ ਹਰ ਸਾਲ ਲਗਭਗ 180-200 ਲੱਖ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਕਰਦਾ ਹੈ। ਪੰਜਾਬ ਵਿੱਚ 2023 ਵਿੱਚ 36,663 ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਕਿ ਪਿਛਲੇ ਸਾਲ ਨਾਲੋਂ ਅਜਿਹੀਆਂ ਘਟਨਾਵਾਂ ਵਿੱਚ 26 ਪ੍ਰਤੀਸ਼ਤ ਦੀ ਗਿਰਾਵਟ ਦਰਜ ਕਰਦੀਆਂ ਹਨ।