ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਭਾਜਪਾ ਦਾ ਘਿਰਾਓ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਵਨੀਤ ਬਿੱਟੂ ਕਿਸਾਨਾਂ ਦੀ ਤਾਲਿਬਾਨ ਨਾਲ ਤੁਲਨਾ ਕਰ ਕੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਉਣ ਦੀਆਂ ਧਮਕੀਆਂ ਦੇ ਰਹੇ ਹਨ ਪਰ ਭਾਜਪਾ ਇਸ ਮਾਮਲੇ ’ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਰਵਨੀਤ ਬਿੱਟੂ ਵੱਲੋਂ ਦਿੱਤੇ ਬਿਆਨਾਂ ਬਾਰੇ ਆਪਣੀ ਸਥਿਤੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸਰਕਾਰ ਅਜਿਹੀਆਂ ਵੰਡਪਾਊ ਰਾਜਨੀਤੀ ’ਚ ਸ਼ਾਮਲ ਹੋਣ ਵਾਲੇ ਬਿਆਨਾਂ ਦੇਣ ਦੀ ਥਾਂ ਕਿਸਾਨਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰੇ।
![]()
