ਕਿਸਾਨ ਅੰਦੋਲਨ ਲਈ ਇਕੱਠ ਕਰਨ ਸਬੰਧੀ ਸੋਸ਼ਲ ਮੀਡੀਆ ’ਤੇ ਪਾਈ ਵੀਡੀਓ, ਮਾਮਲਾ ਦਰਜ

In ਮੁੱਖ ਖ਼ਬਰਾਂ
December 07, 2024
ਨੋਇਡਾ, 7 ਸਤੰਬਰ: ਇੱਥੋਂ ਦੀ ਪੁਲੀਸ ਨੇ ਗੌਤਮਬੁੱਧ ਨਗਰ ਜ਼ਿਲ੍ਹੇ ਵਿਚ ਮਨਾਹੀ ਦੇ ਬਾਵਜੂਦ ਕਿਸਾਨ ਅੰਦੋਲਨ ਵਿਚ ਭੀੜ ਜੁਟਾਉਣ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕੀਤਾ ਗਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗੌਤਮਬੁੱਧ ਨਗਰ ਜ਼ਿਲ੍ਹੇ ਵਿਚ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਬੀਐਨਐੱਸ ਦੀ ਧਾਰਾ 163 ਲਾਗੂ ਹੈ, ਜਿਸ ਤਹਿਤ ਪੰਜ ਜਾਂ ਇਸ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਜਲੂਸ ਕੱਢਣ ਤੇ ਰੋਕ ਲਗਾਈ ਗਈ ਹੈ। ਥਾਣਾ ਮੁਖੀ ਅਵਧੇਸ਼ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਸਬ-ਇੰਸਪੈਕਟਰ ਕ੍ਰਿਸ਼ਨ ਕੁਮਾਰ ਯਾਦਵ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜਦੋਂ ਉਹ ਡਿਊਟੀ ‘ਤੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਬਹਿਲੋਲਪੁਰ ਦੇ ਰਹਿਣ ਵਾਲੇ ਅਤੁਲ ਕੁਮਾਰ ਯਾਦਵ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਇਕੱਠੇ ਹੋਣ ਲਈ ਲਈ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਮਾਮਲ ਦਰਜ ਕਰ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Loading