ਜੈਪੁਰ, 20 ਦਸੰਬਰ:
ਅਜਮੇਰ ਕੌਮੀ ਰਾਜਮਾਰਗ ’ਤੇ ਸ਼ੁੱਕਰਵਾਰ ਸਵੇਰੇ ਕੈਮੀਕਲ ਨਾਲ ਭਰੇ ਟਰੱਕ ਦੇ ਕੁਝ ਹੋਰ ਵਾਹਨਾਂ ਨਾਲ ਟਕਰਾਉਣ ਤੋਂ ਬਾਅਦ ਲੱਗੀ ਅੱਗ ਨਾਲ ਕਰੀਬ 30 ਟਰੱਕ ਅਤੇ ਹੋਰ ਵਾਹਨ ਸੜ ਕੇ ਸੁਆਹ ਹੋ ਗਏ। ਪੁਲੀਸ ਕਮਿਸ਼ਨਰ ਬੀਜੂ ਜਾਰਜ ਜੋਸੇਫ ਨੇ ਦੱਸਿਆ ਕਿ ਇਸ ਘਟਨਾ ਵਿਚ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 37 ਜ਼ਖਮੀ ਹੋਏ ਹਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਐਸਐਮਐਸ ਹਸਪਤਾਲ ਦਾ ਦੌਰਾ ਕੀਤਾ ਅਤੇ ਡਾਕਟਰਾਂ ਨਾਲ ਗੱਲ ਕੀਤੀ। ਉਨ੍ਹਾਂ ਅਧਿਕਾਰੀਆਂ ਅਤੇ ਡਾਕਟਰਾਂ ਨੂੰ ਇਲਾਜ ਅਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।
![]()
