ਗਿਆਨੀ ਹਰਪ੍ਰੀਤ ਸਿੰਘ ਵਲੋਂ ਗੁਨਾਹਗਾਰ ਲੀਡਰਸ਼ਿਪ ਨੂੰ ਚੁਣੌਤੀ

In ਮੁੱਖ ਖ਼ਬਰਾਂ
December 24, 2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਦੋ ਹਫਤਿਆਂ ਲਈ ਜਥੇਦਾਰ ਦੇ ਅਹੁਦੇ ਤੋਂ ਫਾਰਗ ਕੀਤੇ ਜਾਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੀਆਂ ਸਾਰੀਆਂ ਸਹੂਲਤਾਂ ਵਾਪਸ ਕਰ ਦਿੱਤੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਵਲੋਂ ਮਿਲੀ ਕੋਠੀ ਪਹਿਲਾਂ ਹੀ ਛੱਡ ਚੁੱਕੇ ਹਨ ਹੁਣ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਗੱਡੀ ਅਤੇ ਮੁਲਾਜ਼ਮ ਵੀ ਵਾਪਸ ਕਰ ਦਿੱਤੇ ਹਨ। ਗਿਆਨੀ ਹਰਪ੍ਰੀਤ ਨੇ ਇਹ ਵੀ ਕਿਹਾ ਕਿ ਉਧਰ, ਗਿਆਨੀ ਹਰਪ੍ਰੀਤ ਸਿੰਘ ਨੇ ਜਾਂਚ ਲਈ ਬਣਾਈ ਕਮੇਟੀ ਬਾਰੇ ਅਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੋਸ਼ ਲਾਉਣ ਵਾਲਾ ਧੜਾ ਵੀ ਉਹੀ ਹੈ, ਉਹੀ ਧੜਾ ਜਾਂਚ ਕਰਵਾ ਰਿਹਾ ਹੈ ਤੇ ਉਹ ਹੀ ਫ਼ੈਸਲਾ ਕਰੇਗਾ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰਾਂ ਨੂੰ ਜ਼ਲੀਲ ਕਰਕੇ ਅਹੁਦੇ ਤੋਂ ਹਟਾਉਣ ਦਾ ਇਹ ਵਰਤਾਰਾ ਕੋਈ ਨਵਾਂ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੇਵਾਵਾਂ ਬਰਖ਼ਾਸਤ ਕਰਨ ਦਾ ਕੋਈ ਫ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਦੋਸ਼ਾਂ ਬਾਰੇ ਸਪਸ਼ਟੀਕਰਨ ਦੇ ਚੁੱਕੇ ਹਨ। ਸ਼ਹੀਦੀ ਪੰਦਰਵਾੜਾ ਖ਼ਤਮ ਹੋਣ ਤੋਂ ਬਾਅਦ ਉਹ ਮੰਗੇ ਕੁਝ ਹੋਰ ਸਵਾਲਾਂ ਦੇ ਜਵਾਬ ਦੇਣਗੇ।ਮੈਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਨਹੀਂ ਹੈ ਪਰ ਮੈਂ ਧਰਮ ਅਤੇ ਬਾਣੀ ਦਾ ਖੁੱਲ੍ਹ ਕੇ ਪ੍ਰਚਾਰ ਕਰਾਂਗਾ ਅਤੇ ਬੇਬਾਕੀ ਨਾਲ ਗੱਲ ਕਰਾਂਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਪੰਥ ਲਈ ਖੜ੍ਹਾਂਗਾ, ਪੰਥ ਲਈ ਲੜਾਂਗਾ ਅਤੇ ਪੰਥ ਲਈ ਮਰ ਵੀ ਜਾਵਾਂਗਾ, ਮੈਨੂੰ ਕੋਈ ਗਮ ਨਹੀਂ ਹੈ। ਮੈਨੂੰ ਇੰਨੀ ਜ਼ਰੂਰ ਖ਼ੁਸ਼ੀ ਹੈ ਕਿ ਮੇਰੀ ਪੰਥ ਨਾਲ ਬਣੀ ਹੈ ਅਤੇ ਬਣੀ ਰਹੇ। ਬਾਕੀ ਮੈਂ ਕਿਸੇ ਤੋਂ ਕੁੱਝ ਨਹੀਂ ਲੈਣਾ।

Loading