ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾੜਾ

In ਮੁੱਖ ਖ਼ਬਰਾਂ
January 15, 2025
ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ’ਚ ਮਾਘੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਸ਼ਰਧਾਲੂਆਂ ਵੱਲੋਂ ਚਾਲੀ ਮੁਕਤਿਆਂ ਦੀ ਯਾਦ ’ਚ ਇਹ ਪਵਿੱਤਰ ਦਿਹਾੜਾ ਦੇਸ਼ ਵਿਦੇਸ਼ਾਂ ਵਿੱਚ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਦੇ ਚੱਲਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਪਹੁੰਚੇ ਸ਼ਰਧਾਲੂਆਂ ਨੇ ਸੰਗਤ ਨੇ ਮਾਘੀ ਦੇ ਪਵਿੱਤਰ ਦਿਹਾੜੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਰਸਬੀਨੀ ਗੁਰਬਾਣੀ ਦਾ ਆਨੰਦ ਮਾਣਿਆ। ਇਸ ਦੌਰਾਨ ਸੱਚਖੰਡ ਆਏ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅੱਜ-ਕੱਲ੍ਹ ਦੀ ਨੌਜਵਾਨ ਪੀੜੀ ਮਾਘੀ ਵਰਗੇ ਪਵਿੱਤਰ ਤਿਉਹਾਰਾਂ ਨੂੰ ਭੁੱਲਦੀ ਜਾ ਰਹੀ ਹੈ ਉਨ੍ਹਾਂ ਨੂੰ ਪਤਾ ਹੀ ਨਹੀਂ ਕਿ ਮਾਘੀ ਦਾ ਮਤਲਬ ਕੀ ਹੈ। ਸਾਨੂੰ ਆਪਣੇ ਬੱਚਿਆਂ ਨੂੰ ਮਾਘੀ ਦੇ ਪਵਿੱਤਰ ਤਿਉਹਾਰ ਬਾਰੇ ਜਾਣੂ ਕਰਾਉਣਾ ਚਾਹੀਦਾ ਹੈ। ਮਾਘੀ ਦੇ ਨਾਲ ਸੰਗਰਾਂਦ ਵੀ ਹੈ ਤੇ ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਮਾਘੀ ਦੇ ਪਵਿੱਤਰ ਦਿਹਾੜੇ ’ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪੁੱਜੇ ਹਾਂ ਉਥੋਂ ਜੋ ਮੰਗੋ ਉਹੀ ਮਿਲਦਾ ਹੈ।

Loading