ਮਹਾਕੁੰਭ : ਕੈਂਪ ’ਚ ਲੱਗੀ ਅੱਗ

In ਮੁੱਖ ਖ਼ਬਰਾਂ
February 07, 2025
ਮਹਾਕੁੰਭ ਨਗਰ, 7 ਫਰਵਰੀ: ਮਹਾਕੁੰਭ ਨਗਰ ਦੇ ਇੱਕ ਕੈਂਪ ਵਿੱਚ ਸ਼ੁੱਕਰਵਾਰ ਨੂੰ ਅੱਗ ਲੱਗ ਗਈ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਖਾਕ ਚੌਕੀ ਪੁਲੀਸ ਥਾਣੇ ਦੇ ਇੰਸਪੈਕਟਰ ਯੋਗੇਸ਼ ਚਤੁਰਵੇਦੀ ਨੇ ਦੱਸਿਆ, ‘‘ਪੁਰਾਣੇ ਜੀਟੀ ਰੋਡ ’ਤੇ ਤੁਲਸੀ ਚੁਰਾਹੇ ਦੇ ਨੇੜੇ ਇੱਕ ਕੈਂਪ ਵਿੱਚ ਅੱਗ ਲੱਗ ਗਈ। ਹਾਲਾਂਕਿ ਅੱਗ ਬੁਝਾਊ ਦਸਤੇ ਨੇ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਲਿਆ।’’

Loading