ਅਮਰੀਕਾ ਦੇ ਛੇ ਸੰਸਦ ਮੈਂਬਰਾਂ ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ 

In ਮੁੱਖ ਖ਼ਬਰਾਂ
February 11, 2025
ਵਾਸ਼ਿੰਗਟਨ, 11 ਫਰਵਰੀ: ਅਮਰੀਕਾ ਦੇ ਛੇ ਸੰਸਦ ਮੈਂਬਰਾਂ ਨੇ ਨਵੇਂ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ (ਡੀਓਜੇ) ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ ਕਥਿਤ ਰਿਸ਼ਵਤ ਘੁਟਾਲੇ ਵਿਚ ਸਨਅਤਕਾਰ ਗੌਤਮ ਅਡਾਨੀ ਸਮੂਹ ਖਿਲਾਫ਼ ਮੁਕੱਦਮਾ ਵੀ ਸ਼ਾਮਲ ਹੈ। ਸੰਸਦ ਮੈਂਬਰਾਂ ਨੇ ਪੱਤਰ ਵਿਚ ਖ਼ਦਸ਼ਾ ਜਤਾਇਆ ਕਿ ਇਸ ਨਾਲ ‘ਨੇੜਲੇ ਭਾਈਵਾਲ ਭਾਰਤ ਨਾਲ ਰਿਸ਼ਤੇ ਖਤਰੇ ਵਿਚ ਪੈ ਸਕਦੇ ਹਨ।’ ਲਾਂਸ ਗੁਡੇਨ, ਪੈਟ ਫੌਲਨ, ਮਾਈਕ ਹਰਿਡੋਪੋਲੋਸ, ਬਰੈਂਡਨ ਗਿਲ, ਵਿਲੀਅਮ ਆਰ ਟਿਮੌਂਸ ਤੇ ਬ੍ਰਾਇਨ ਬੇਬਿਨ ਨੇ 10 ਫਰਵਰੀ ਨੂੰ ਅਮਰੀਕੀ ਦੀ ਅਟਾਰਨੀ ਜਨਰਲ ਪਾਮੇਲਾ ਬੇਦੀ ਨੂੰ ਪੱਤਰ ਲਿਖ ਕੇ ‘ਜੋਅ ਬਾਇਡਨ ਪ੍ਰਸ਼ਾਸਨ ਤਹਿਤ ਡੀਓਜੇ ਵੱਲੋਂ ਲਏ ਗਏ ਕੁਝ ਵਿਵਾਦਿਤ ਫੈਸਲਿਆਂ ਵੱਲ ਧਿਆਨ ਖਿੱਚਿਆ ਹੈ।

Loading