
ਅੰਮ੍ਰਿਤਸਰ/ਏ.ਟੀ.ਨਿਊਜ਼:
ਦਿੱਲੀ ਦੀ ਭਾਜਪਾ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂ ਘਰ ਸੀਸ ਝੁਕਾ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਹਾਲਾਂਕਿ ਇਸ ਮੌਕੇ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਸਿਆਸੀ ਬਿਆਨ ਤੋਂ ਗੁਰੇਜ਼ ਕੀਤਾ।
ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਮੰਤਰੀ ਮੰਡਲ ’ਚ ਅਹੁਦਾ ਸੰਭਾਲਨ ਤੋਂ ਪਹਿਲਾਂ ਪਰਮਾਤਮਾ ਦਾ ਧੰਨਵਾਦ ਕਰਨ ਸ੍ਰੀ ਦਰਬਾਰ ਸਾਹਿਬ ਆਇਆ ਹਾਂ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਨੂੰ ਏਨਾ ਮਾਨ ਬਖ਼ਸ਼ਿਆ, ਮੈਂ ਇਸ ਸਮੇਂ ਕੋਈ ਵੀ ਸਿਆਸੀ ਗੱਲ ਨਹੀਂ ਕਰਨਾ ਚਾਹੁੰਦਾ।
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪਾਰਟੀ ਵੱਲੋਂ ਜਿੱਤ ਹਾਸਲ ਕਰ ਕੇ ਸਰਕਾਰ ਬਣਾਉਣ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੂੰ ਕੈਬਿਨਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਜਿਸ ਦੇ ਚਲਦੇ ਮਨਜਿੰਦਰ fਸੰਘ ਸਿਰਸਾ ਪਿਛਲੇ ਦਿਨੀਂ ਗੁਰੂ ਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ।