
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਅਕਾਲੀ ਦਲ ਦੀ ਨਵੀਂ ਭਰਤੀ ਲਈ ਸੱਤ ਮੈਂਬਰੀ ਬਣੀ ਕਮੇਟੀ ਦੇ ਵੱਲੋਂ ਪਿਛਲੇ ਦਿਨੀਂ ਇੱਕ ਮੀਟਿੰਗ ਕੀਤੀ ਗਈ ਸੀ ਤੇ ਉਸ ਦੀ ਰਿਪੋਰਟ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਹੁਰਾਂ ਨੂੰ ਸੌਂਪੀ ਗਈ ਸੀ। ਸੱਤ ਮੈਂਬਰੀ ਕਮੇਟੀ ਦੇ ਬਚੇ ਪੰਜ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ।
ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪਿਛਲੇ ਦਿਨ ਅੰਤਰਿੰਗ ਕਮੇਟੀ ਦੇ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ ਅਤੇ ਉਸ ਦੌਰਾਨ ਉਹਨਾਂ ਵੱਲੋਂ ਗੁਰਦੁਆਰਾ ਐਕਟ 1925 ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਸੀ। ਗੁਰ ਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਪਰਮਾਤਮਾ ਦਾ ਇਹ ਤਖਤ ਹੈ ਜਿਸ ਦੇ ਵਾਸਤੇ ਅਕਾਲ ਤਖ਼ਤ ਸਾਹਿਬ ਤੇ ਆਲ ਇੰਡੀਆ ਗੁਰਦੁਆਰਾ 1925 ਦਾ ਐਕਟ ਕੋਈ ਵੀ ਦਖਲ ਨਹੀਂ ਕਰਦਾ। ਉਹਨਾਂ ਕਿਹਾ ਕਿ ਗੁਰਦੁਆਰਾ 1925 ਦਾ ਐਕਟ ਗੁਰੂ ਘਰਾਂ ਦੀ ਸੇਵਾ ਸੰਭਾਲ ਵਾਸਤੇ ਬਣਾਇਆ ਗਿਆ ਸੀ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਰਜ਼ ਹੈ। ਲੇਕਿਨ ਅਕਾਲ ਤਖ਼ਤ ਸਾਹਿਬ ਉਸਦੇ ਅਧੀਨ ਨਹੀਂ ਆਉਂਦਾ। ਜੋ ਗੱਲ ਅੰਤਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਗਈ ਹੈ ਉਹ ਬਹੁਤ ਹੀ ਗਲਤ ਹੈ।
ਸਰਬਉੱਚ ਸੰਸਥਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ
ਉਹਨਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦਿੱਲੀ ਦੇ ਤਖਤ ਤੋਂ ਵੀ ਉੱਚਾ ਹੈ ਅਤੇ ਅਕਾਲ ਤਖ਼ਤ ਸਾਹਿਬ ਸਮੁੱਚੀ ਕੌਮ ਅਤੇ ਸਮੁੱਚੇ ਪੰਥ ਵਾਸਤੇ ਹੈ। ਸਾਰਾ ਪੰਥ ਇਸ ਨੂੰ ਮੰਨਦਾ ਹੈ ਅਤੇ ਅਕਾਲ ਤਖ਼ਤ ਸਾਹਿਬ ਕੋਈ ਸ਼੍ਰੋਮਣੀ ਕਮੇਟੀ ਦਾ ਨਹੀਂ ਅਤੇ ਜੋ ਹੁਕਮਨਾਮਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਉਂਦਾ ਹੈ ਪੂਰੀ ਦੁਨੀਆਂ ਉਸ ਹੁਕਮਨਾਮੇ ਨੂੰ ਮੰਨਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਡਾ ਭੁਲੇਖਾ ਪਾਲ ਰੱਖਿਆ ਸੀ ਉਹ ਭੁਲੇਖਾ ਉਹ ਕੱਢ ਦੇਣ। ਉਹਨਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਬੈਠ ਕੇ ਵਿਚਾਰਾਂ ਹੋਈਆਂ ਹਨ। ਅਤੇ ਜੋ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਣਾਂ ਨੂੰ ਅਸਤੀਫਾ ਵਾਪਸ ਲੈਣ ਦੀ ਗੱਲ ਕੀਤੀ ਗਈ ਹੈ ਉਸ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਿਚਾਰ ਕਰਨੀ ਚਾਹੀਦੀ ਹੈ। ਉਹਨਾਂ ਨੂੰ ਆਪਣਾ ਅਸਤੀਫਾ ਵਾਪਸ ਲੈ ਕੇ ਐਸ.ਜੀ.ਪੀ.ਸੀ. ਲਈ ਵੀ ਕਾਰਜ ਕਰਨੇ ਚਾਹੀਦੇ ਹਨ ਅਤੇ ਸੱਤ ਮੈਂਬਰੀ ਕਮੇਟੀ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪਿਛਲੇ ਦਿਨੀਂ ਸੱਤ ਮੈਂਬਰੀ ਕਮੇਟੀ ਵੱਲੋਂ ਕੀਤੀ ਮੀਟਿੰਗ ਦੀ ਰਿਪੋਰਟ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨੂੰ ਸੌਂਪ ਦਿੱਤੀ ਗਈ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਰੋਸਾ ਦਿਵਾਇਆ ਹੈ ਕਿ ਜੋ 2 ਦਸੰਬਰ ਨੂੰ ਫਸੀਲ ਤੋਂ ਫੈਸਲੇ ਹੋਏ ਹਨ ਉਹਨਾਂ ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ।