ਸਦਨ ਨੇ ‘ਪੰਜਾਬ ਵਾਟਰ ਰਿਸੋਰਸਿਜ਼ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ ਕਰ ਦਿੱਤਾ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਵਾਟਰ ਅਥਾਰਿਟੀ ਦੇ ਚੇਅਰਮੈਨ ਦੀ ਨਿਯੁਕਤੀ ਲਈ ਉਮਰ ਹੱਦ 70 ਸਾਲ ਤੋਂ ਘਟਾ ਕੇ 65 ਸਾਲ ਕਰ ਦਿੱਤੀ ਗਈ ਹੈ। ਚੇਅਰਮੈਨ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਆਲ ਕੀਤਾ ਕਿ ਇਸ ਅਥਾਰਿਟੀ ਕੋਲ ਜੋ 253 ਕਰੋੜ ਰੁਪਏ ਆਏ ਹਨ, ਉਹ ਕਿੱਥੇ ਵਰਤੇ ਗਏ ਹਨ।