ਅਮਰੀਕਾ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ੇ ਵੱਡੀ ਗਿਣਤੀ ’ਚ ਰੱਦ

In ਅਮਰੀਕਾ
April 19, 2025
ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਵਿੱਚ ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਲਗਭਗ 50 ਫ਼ੀਸਦੀ ਭਾਰਤ ਤੋਂ ਹਨ। ਇਹ ਜਾਣਕਾਰੀ ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ ਦੁਆਰਾ ਜਾਰੀ ਇੱਕ ਨਵੀਂ ਰਿਪੋਰਟ ਵਿੱਚ ਸਾਹਮਣੇ ਆਈ ਹੈ। ਏ.ਆਈ.ਐੱਲ.ਏ. ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਸੰਗਠਨ ਨੇ ਵਿਦਿਆਰਥੀਆਂ, ਵਕੀਲਾਂ ਅਤੇ ਯੂਨੀਵਰਸਿਟੀ ਅਧਿਕਾਰੀਆਂ ਤੋਂ 327 ਮਾਮਲਿਆਂ ਬਾਰੇ ਵਿਸਥਾਰਤ ਜਾਣਕਾਰੀ ਇਕੱਠੀ ਕੀਤੀ, ਜਿਨ੍ਹਾਂ ਵਿੱਚੋਂ ਲਗਭਗ ਅੱਧੇ ਭਾਰਤੀ ਵਿਦਿਆਰਥੀਆਂ ਦੇ ਸਨ, ਜਦੋਂਕਿ 14 ਫੀਸਦੀ ਵਿਦਿਆਰਥੀ ਚੀਨ ਤੋਂ ਸਨ। ਹੋਰ ਪ੍ਰਮੁੱਖ ਪ੍ਰਭਾਵਿਤ ਦੇਸ਼ਾਂ ਵਿੱਚ ਦੱਖਣੀ ਕੋਰੀਆ, ਨੇਪਾਲ ਅਤੇ ਬੰਗਲਾਦੇਸ਼ ਸ਼ਾਮਲ ਹਨ। ਰਿਪੋਰਟ ’ਚ ਕੀ ਆਇਆ ਸਾਹਮਣੇ? 50% ਵਿਦਿਆਰਥੀ ਭਾਰਤੀ ਹਨ। 14% ਵਿਦਿਆਰਥੀ ਚੀਨੀ ਹਨ। ਜ਼ਿਆਦਾਤਰ ਵਿਦਿਆਰਥੀ ਓ.ਪੀ.ਟੀ. (ਆਪਟੀਨਲ ਪ੍ਰੈਕਟੀਕਲ ਟ੍ਰੇਨਿੰਗ) ਪ੍ਰੋਗਰਾਮ ਅਧੀਨ ਅਮਰੀਕਾ ਵਿੱਚ ਕੰਮ ਕਰ ਰਹੇ ਸਨ। ਓ.ਪੀ.ਟੀ. ਇੱਕ ਅਜਿਹਾ ਪ੍ਰੋਗਰਾਮ ਹੈ ਜੋ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਤੋਂ ਬਾਅਦ 12 ਮਹੀਨਿਆਂ ਤੱਕ ਅਮਰੀਕਾ ਵਿੱਚ ਕੰਮ ਕਰਨ ਦੀ ਆਗਿਆ ਦਿੰਦਾ ਹੈ। ਐਸ.ਟੀ.ਈ.ਐਮ.(ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ, ਗਣਿਤ) ਵਿੱਚ ਮੁਹਾਰਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ, ਇਸ ਮਿਆਦ ਨੂੰ 24 ਮਹੀਨਿਆਂ ਤੱਕ ਵਧਾਇਆ ਜਾ ਸਕਦਾ ਹੈ। ਭਾਰਤੀ ਵਿਦਿਆਰਥੀ ਪਹਿਲਾਂ ਹੀ ਸਿਖਰ ’ਤੇ ਓਪਨ ਡੋਰਸ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 2023-24 ਦੇ ਅਕਾਦਮਿਕ ਸੈਸ਼ਨ ਵਿੱਚ ਅਮਰੀਕਾ ਵਿੱਚ 11.26 ਲੱਖ ਅੰਤਰਰਾਸ਼ਟਰੀ ਵਿਦਿਆਰਥੀ ਪੜ੍ਹ ਰਹੇ ਸਨ, ਜਿਨ੍ਹਾਂ ਵਿੱਚੋਂ 3.31 ਲੱਖ (29%) ਵਿਦਿਆਰਥੀ ਭਾਰਤ ਤੋਂ ਸਨ। ਇਸ ਤੋਂ ਬਾਅਦ, 2.77 ਲੱਖ ਚੀਨੀ ਵਿਦਿਆਰਥੀ ਅਮਰੀਕਾ ਵਿੱਚ ਸਨ।

Loading