
ਅੰਮ੍ਰਿਤਸਰ/ਏ.ਟੀ.ਨਿਊਜ਼: ਐਸ.ਜੀ.ਪੀ.ਸੀ. ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ਿੰਮੇਵਾਰੀਆਂ ਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿੱਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤਕ ਭੇਜੇ ਜਾ ਸਕਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਬੰਧੀ ਸੇਵਾ ਨਿਯਮ ਬਣਾਉਣ ਲਈ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ ਅਤੇ ਸਿੱਖ ਵਿਦਵਾਨਾਂ ਕੋਲੋਂ 20 ਅਪ੍ਰੈਲ 2025 ਤਕ ਸੁਝਾਅ ਮੰਗੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬੇਸ਼ੱਕ ਬਹੁਤ ਸਾਰੇ ਸੁਝਾਅ ਪ੍ਰਾਪਤ ਹੋਏ ਹਨ ਪਰ ਇਸ ਦੇ ਹੋਰ ਵਿਸਥਾਰ ਲਈ 20 ਮਈ 2025 ਤੱਕ ਦਾ ਸਮਾਂ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਪਹਿਲੇ ਪੁੱਜੇ ਸੁਝਾਵਾਂ ਨੂੰ ਵਾਚਣ ਤੇ ਕੱਚਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾਵੇਗੀ ਜਿਸ ਮਗਰੋਂ ਇੱਕ ਕਮੇਟੀ ਗਠਤ ਕਰ ਕੇ ਇਸ ਨੂੰ ਅੰਤਮ ਰੂਪ ਦਿੱਤਾ ਜਾਵੇਗਾ।