
ਕੰਜ਼ਰਵੇਟਿਵ ਪਾਰਟੀ ਦੇ ਆਗੂ ਪੀਅਰ ਪੋਲਿਵਰ ਨੇ ਕਿਹਾ ਕਿ ਉਹ ਚੋਣ ਹਾਰਨ ਦੇ ਬਾਵਜੁਦ ਕੈਨੇਡਾ ਦੇ ਲੋਕਾਂ ਦੇ ਹੱਕਾਂ ਲਈ ਲੜਦੇ ਰਹਿਣਗੇ। ਪੋਲਿਵਰ ਨੇ ਆਪਣੇ ਸਮਰਥਕਾਂ ਨੂੰ ਕਿਹਾ, ‘‘ਅਸੀਂ ਇਸ ਤੱਥ ਤੋਂ ਜਾਣੂ ਹਾਂ ਕਿ ਅਸੀਂ ਅਜੇ ਤੱਕ ਅੰਤਿਮ ਰੇਖਾ ਨੂੰ ਪਾਰ ਨਹੀਂ ਕੀਤਾ। ਅਸੀਂ ਜਾਣਦੇ ਹਾਂ ਕਿ ਤਬਦੀਲੀ ਦੀ ਲੋੜ ਹੈ, ਪਰ ਤਬਦੀਲੀ ਆਪਣੇ ਆਪ ਨਹੀਂ ਆਉਂਦੀ,ਇਸ ਲਈ ਮਿਹਨਤ ਕਰਨੀ ਪੈਂਦੀ ਹੈ। ਇਸ ਵਿੱਚ ਸਮਾਂ ਲੱਗਦਾ ਹੈ। ਅਤੇ ਇਸ ਲਈ ਸਾਨੂੰ ਅੱਜ ਰਾਤ ਦੇ ਸਬਕ ਸਿੱਖਣੇ ਪੈਣਗੇ, ਤਾਂ ਜੋ ਅਗਲੀ ਵਾਰ ਜਦੋਂ ਕੈਨੇਡੀਅਨ ਦੇਸ਼ ਦਾ ਭਵਿੱਖ ਤੈਅ ਕਰਨ ਤਾਂ ਅਸੀਂ ਹੋਰ ਵੀ ਵਧੀਆ ਨਤੀਜਾ ਪ੍ਰਾਪਤ ਕਰ ਸਕੀਏ।’’